ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ 72 ਘੰਟਿਆਂ ਦੌਰਾਨ ਪੰਜਾਬ ਵਿੱਚ ਕਿਤੇ-ਕਿਤੇ ਅਤੇ ਉਸ ਤੋਂ ਬਾਅਦ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।
ਚੇਤਾਵਨੀ: ਆਉਣ ਵਾਲੀ 17-19 ਜੂਲਾਈ ਤੱਕ ਕਿਤੇ-ਕਿਤੇ ਗਰਜ-ਚਮਕ ਨਾਲ ਛਿੱਟੇ ਪੈਣ ਦਾ ਅਨੁਮਾਨ ਹੈ।17-19 ਜੂਲਾਈ ਤੱਕ ਕਿਤੇ-ਕਿਤੇ ਭਾਰੀ ਬਾਰਿਸ਼ ਹੋਣ ਦਾ ਵੀ ਅਨੁਮਾਨ ਹੈ।
ਅਗਲੇ ਦੋ ਦਿਨ੍ਹਾਂ ਦਾ ਮੌਸਮ: ਕੁਝ ਥਾਵਾਂ ਤੇ ਬਾਰਿਸ਼/ਛਿੱਟੇ ਪੈਣ ਦਾ ਅਨੁਮਾਨ ਹੈ।
ਆਉਣ ਵਾਲੇ ਹਫਤੇ ‘ਚ ਬਾਰਿਸ਼ ਦਾ ਅਨੁਮਾਨ (12-18 ਜੂਲਾਈ, 2020): 5.4 ਮਿਲੀਮੀਟਰ ਤੱਕ ਬਾਰਿਸ਼ ਹੋ ਸਕਦੀ ਹੈ, ਜਦਕਿ ਇਸ ਹਫਤੇ ਦੀ ਸਧਾਰਨ ਬਾਰਿਸ਼ 5.3 ਮਿਲੀਮੀਟਰ ਹੈ।
ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: ਕਿਸਾਨ ਵੀਰਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਇਹਨਾਂ ਦਿਨਾਂ ਵਿੱਚ ਖੇਤੀ ਧੰਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਕਰਨ।
ਖੇਤੀ ਫਸਲਾਂ:
ਨਰਮਾ: ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਆਲੂ, ਟਮਾਟਰ, ਮਿਰਚਾ, ਮੂੰਗੀ ਆਦਿ ਤੇ ਵੀ ਪਾਇਆ ਜਾਦਾਂ ਹੈ। ਇਸ ਲਈ ਇਹਨਾਂ ਫਸਲਾਂ ਦਾ ਲਗਾਤਾਰ ਸਰਵੇਖਣ ਕਰੋ।
ਝੋਨਾ: ਝੋਨੇ ਵਿੱਚ ਨਾਈਟਰੋਜਨ ਦਾ ਦੂਜਾ ਇੱਕ ਤਿਹਾਈ ਹਿੱਸਾ ਲੁਆਈ ਤੋਂ 21 ਦਿਨਾਂ ਬਾਅਦ ਪਾ ਦਿਉ।
ਕਮਾਦ: ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲਿਟਰ ਡਰਸਬਾਨ/ਲੀਥਲ/ਮਾਸਬਾਨ/ਗੋਲਡਬਾਨ 20 ਤਾਕਤ ਨੂੰ 400 ਲਿਟਰ ਪਾਣੀ ਵਿੱਚ ਮਿਲਾ ਕੇ ਇਕ ਏਕੜ ਤੇ ਛਿੜਕਾਅ ਕਰੋ। ਛਿੜਕਾਅ ਦਾ ਰੁੱਖ਼ ਪੱਤਿਆਂ ਦੀ ਗੋਭ ਵੱਲ ਰੱਖੋ।
ਮੱਕੀ : ਮੱਕੀ ਦੇ ਗੜੂੰਆਂ ਦੀ ਰੋਕਥਾਂਮ ਲਈ 30 ਮਿਲੀਲਿਟਰ ਕੋਰਾਜ਼ਨ 18.5 ਐਸ ਸੀ ਨੂੰ 60 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ। ਇਸ ਸੁੰਡੀ ਦੀ ਰੋਕਥਾਮ ਪ੍ਰਜੀਵੀ ਕੀੜੇ ਟਰਾਈਕੋਗਾਮਾ ਦੁਆਰਾ ਵੀ ਕੀਤੀ ਜਾ ਸਕਦੀ ਹੈ।
ਸਬਜ਼ੀਆਂ : ਇਹ ਸਮਾਂ ਗੋਭੀ ਦੀ ਅਗੇਤੀਆਂ ਕਿਸਮਾਂ ਅਤੇ ਬਰਸਾਤ ਰੂੱਤ ਦੀ ਫਸਲਾਂ ਜਿਵੇਂ ਕਿ ਭਿੰਡੀ ਅਤੇ ਕੱਦੂ ਜਾਤੀ ਦੀਆਂ ਸਬਜ਼ੀਆਂ ਜਿਵੇਂ ਕਿ ਘੀਆ ਕੱਦੂ, ਘੀਆ ਤੋਰੀ, ਕਰੇਲਾ ਅਤੇ ਟੀਂਡੇ ਦੀ ਬੀਜਾਈ ਲਈ ਢੁਕਵਾਂ ਹੈ।
ਬਾਗਬਾਨੀ: ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਨੁੰ ਦੇਖਦੇ ਹੋਏ ਨਿੰਬੂ ਜਾਤੀ ਦੇ ਫ਼ਲ ਅਤੇ ਨਾਸ਼ਪਾਤੀ ਆਦਿ ਬੂਟਿਆਂ ਨੂੰ ਇਨਾਂ ਦਿਨਾਂ ਵਿੱਚ ਪਾਣੀ ਨਾ ਲਾਓ। ਕੀਟਨਾਸ਼ਕਾਂ, ਉਲੀਨਾਸ਼ਕਾਂ ਜਾਂ ਲਘੂ ਤੱਤਾਂ ਦਾ ਛਿੜਕਾਅ ਵੀ ਮੀਹ ਦਾ ਅਨੁਮਾਨ ਦੇਖ ਕੇ ਕਰੋ ।
हम आपके व्यक्तिगत विवरण किसी के साथ साझा नहीं करते हैं।
इस वेबसाइट पर पंजीकरण करते हुए, आप हमारी उपयोग की शर्तें और हमारी गोपनीयता नीति स्वीकार करते हैं।
खाता नहीं है? खाता बनाएं
खाता नहीं है? साइन इन
Please enable JavaScript to use file uploader.
GET - On the Play Store
GET - On the App Store