ਅੱਪਡੇਟ ਵੇਰਵਾ

8505-SAONI.jpeg
ਦੁਆਰਾ ਪੋਸਟ ਕੀਤਾ ਆਪਣੀ ਖੇਤੀ
2019-04-01 12:47:50

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਦਿੱਤੀ ਗਈ ਜਾਣਕਾਰੀ

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਪਿੰਡ ਉੱਚਾ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ। ਇਸ 'ਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਕੀਤਾ ਜਦਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਸ. ਸਰਬਜੀਤ ਸਿੰਘ ਕੰਧਾਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। 

ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਸ. ਸਰਬਜੀਤ ਸਿੰਘ ਕੰਧਾਰੀ ਨੇ ਕਿਸਾਨਾਂ ਨੂੰ ਸਾਉਣੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਖਾਦਾਂ ਅਤੇ ਕੀੜੇਮਾਰ ਦਵਾਈਆਂ ਲੋੜ ਅਨੁਸਾਰ ਵਰਤਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਸੋਮੇ ਪਾਣੀ ਨੂੰ ਵੀ ਸੰਜਮ ਨਾਲ ਵਰਤਣ ਲਈ ਕਿਹਾ।

ਮੇਲੇ ਵਿਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ, ਭੂਮੀ ਰੱਖਿਆ, ਜੰਗਲਾਤ, ਪੀ. ਏ. ਯੂ ਅਤੇ ਸਫਲ ਕਿਸਾਨਾਂ ਵੱਲੋਂ ਤਿਆਰ ਖੇਤੀ ਉਤਪਾਦਾਂ, ਖਾਦ, ਬੀਜ, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਸ ਵਿਚ ਕਿਸਾਨਾਂ ਦੀ ਭਰਪੂਰ ਦਿਲਚਸਪੀ ਦਿਸੀ ਅਤੇ ਤਕਨੀਕੀ ਜਾਣਕਾਰੀ ਹਾਸਲ ਕੀਤੀ।

ਸ੍ਰੋਤ: Jagbani