ਅੱਪਡੇਟ ਵੇਰਵਾ

9057-maize_seeds.jpg
ਦੁਆਰਾ ਪੋਸਟ ਕੀਤਾ ਪੰਜਾਬ ਸਰਕਾਰ
2019-06-03 16:44:53

ਮੱਕੀ ਦੇ ਬੀਜਾਂ 'ਤੇ ਮਿਲੇਗੀ 90 ਰੁਪਏ ਪ੍ਰਤੀ ਕਿੱਲੋ ਸਬਸਿਡੀ

ਕਿਸਾਨਾਂ ਨੂੰ ਮੱਕੀ ਦੇ ਬੀਜਾਂ 'ਤੇ ਸਬਸਿਡੀ ਦਿੱਤੀ ਜਾਵੇਗੀ ਅਤੇ ਕਿਸਾਨ ਮੱਕੀ ਦਾ ਬੀਜ "ਪਹਿਲਾਂ ਆਓ ਪਹਿਲਾਂ ਪਾਓ" ਦੀ ਨੀਤੀ ਅਨੁਸਾਰ ਆਪਣੇ ਬਿਨੈ-ਪੱਤਰ ਦੇ ਕੇ ਪ੍ਰਾਪਤ ਕਰ ਸਕਦੇ ਹਨ। ਮੱਕੀ ਦੇ ਕਿੱਲੋ ਬੀਜ ਤੇ 90  ਰੁਪਏ ਸਬਸਿਡੀ ਦਿੱਤੀ ਜਾਵੇਗੀ ਅਤੇ ਇਹ ਬੀਜ ਵਿਭਾਗ ਦੇ ਬਲਾਕ ਦਫ਼ਤਰਾਂ ਤੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੁਝਾਈਆਂ ਗਈਆਂ ਕਿਸਮਾਂ ਦਾ ਬੀਜ ਨੈਸ਼ਨਲ ਰੇਟ 'ਤੇ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਸਿੱਧੀ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਤਹਿਤ ਫ਼ਸਲੀ-ਵਿਭਿਨਤਾ ਅਧੀਨ ਕਲੱਸਟਰ ਪ੍ਰਦਰਸ਼ਨੀਆਂ ਲਗਾਉਣ ਵਾਲੇ ਕਿਸਾਨਾਂ ਨੂੰ ਬੀਜ, ਪਲਾਂਟ ਪ੍ਰੋਟੈਕਸ਼ਨ ਕੈਮੀਕਲਜ਼ ਵੀ ਮੁਹੱਈਆ ਕਰਵਾਏ ਜਾਣਗੇ। ਸਾਰੇ ਕਿਸਾਨਾਂ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਕੀਮ ਦਾ ਲਾਭ ਉਠਾਉਣ ਅਤੇ ਬਿਨੈ-ਪੱਤਰ ਪਿੰਡ ਦੇ ਸਰਪੰਚ ਤੋਂ ਤਸਦੀਕ ਕਰਵਾ ਕੇ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫ਼ਸਰ ਨੂੰ ਜਮ੍ਹਾਂ ਕਰਵਾਏ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਮੋਬਾਈਲ ਐਪ 'ਤੇ ਸਵਾਲ ਪੁੱਛੋਂ।