ਹਲਦੀ ਇਕ ਸਦਾਬਹਾਰ ਬੂਟੀ ਹੈ ਅਤੇ ਦੱਖਣੀ ਏਸ਼ੀਆ ਦੀ ਫਸਲ ਹੈ। ਇਸ ਨੂੰ "ਭਾਰਤੀ ਕੇਸਰ" ਵੀ ਕਿਹਾ ਜਾਂਦਾ ਹੈ ਅਤੇ ਇਹ ਇਕ ਮਹੱਤਵਪੂਰਨ ਮਸਾਲਾ ਹੈ। ਇਹ ਰਸੋਈ ਦਾ ਮਹੱਤਵਪੂਰਨ ਪਦਾਰਥ ਹੈ ਅਤੇ ਸੁਆਦ ਅਤੇ ਰੰਗ ਲਈ ਵਰਤਿਆ ਜਾਂਦਾ ਹੈ। ਹਲਦੀ ਦਵਾਈਆਂ ਲਈ ਵੀ ਵਰਤੀ ਜਾਂਦੀ ਹੈ, ਕਿਉਂਕਿ ਇਸ ਵਿਚ ਕੈਂਸਰ ਅਤੇ ਵਿਸ਼ਾਣੂ ਵਿਰੋਧਕ ਤੱਤ ਪਾਏ ਜਾਂਦੇ ਹਨ। ਇਸ ਨੂੰ ਧਾਰਮਿਕ ਅਤੇ ਰਸਮ-ਰਿਵਾਜਾਂ ਦੇ ਕੰਮਾਂ ਵਿਚ ਵੀ ਵਰਤਿਆ ਜਾਂਦਾ ਹੈ। ਇਸ ਦੇ ਪ੍ਰਜਣਨ (ਵਾਧੇ) ਲਈ ਰਹਾਈਜ਼ੋਮਸ ਵਰਤੇ ਜਾਂਦੇ ਹਨ।
ਇਸ ਦੇ ਪੱਤੇ ਲੰਬੇ, ਚੌੜੇ ਅਤੇ ਗੂੜੇ ਹਰੇ ਰੰਗ ਦੇ ਅਤੇ ਫੁੱਲ ਫਿੱਕੇ ਪੀਲੇ ਰੰਗ ਦੇ ਹੁੰਦੇ ਹਨ। ਭਾਰਤ ਸੰਸਾਰ ਵਿਚ ਸਭ ਤੋਂ ਵੱਧ ਹਲਦੀ ਉਗਾਉਣ, ਖਾਣ ਅਤੇ ਬਾਹਰ ਭੇਜਣ ਵਾਲਾ ਦੇਸ਼ ਹੈ। ਭਾਰਤ ਵਿਚ ਇਹ ਫਸਲ ਆਂਧਰਾ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਕਰਨਾਟਕ ਅਤੇ ਕੇਰਲ ਵਿਚ ਉਗਾਈ ਜਾਂਦੀ ਹੈ। ਵਧੀਆ ਜਲ ਨਿਕਾਸ ਵਾਲੀਆਂ ਹਲਕੀਆਂ ਜਾਂ ਭਾਰੀਆਂ, ਰੇਤਲੀਆਂ ਅਤੇ ਚੀਕਣੀਆਂ ਜ਼ਮੀਨਾਂ ਇਸ ਲਈ ਵਧੀਆ ਮੰਨੀਆ ਜਾਂਦੀਆ ਹਨ।
ਖੇਤ ਵਿਚ ਪਾਣੀ ਖੜਾ ਨਾ ਹੋਣ ਦਿਓ, ਕਿਉਂਕਿ ਇਹ ਫਸਲ ਖੜੇ ਪਾਣੀ ਨੂੰ ਸਹਾਰ ਨਹੀਂ ਸਕਦੀ। ਵੱਧ ਝਾੜ ਲੈਣ ਲਈ ਬਿਜਾਈ ਅਪ੍ਰੈਲ ਦੇ ਅੰਤ ਵਿਚ ਕਰੋ। ਇਸ ਨੂੰ ਪਨੀਰੀ ਦੇ ਨਾਲ ਵੀ ਉਗਾਇਆ ਜਾ ਸਕਦਾ ਹੈ। ਇਸ ਲਈ ਜੂਨ ਦੇ ਪਹਿਲੇ ਪੰਦੜਵਾੜੇ ਤੱਕ ਪਨੀਰੀ ਖੇਤ ਵਿਚ ਲਾ ਦਿਓ। ਪਨੀਰੀ ਲਈ 35-45 ਦਿਨਾਂ ਦੇ ਪੌਦਿਆਂ ਨੂੰ ਖੇਤ ਵਿਚ ਲਗਾਓ। ਬੀਜ ਦੀ ਡੂੰਘਾਈ 3 ਸੈ:ਮੀ: ਤੋਂ ਵੱਧ ਨਹੀ ਹੋਣੀ ਚਾਹੀਦੀ।
ਇਸ ਦੀ ਬਿਜਾਈ ਸਿੱਧੇ ਖੇਤ ਵਿਚ ਲਗਾ ਕੇ ਜਾਂ ਪਨੀਰੀ ਲਗਾ ਕੇ ਕੀਤੀ ਜਾਂਦੀ ਹੈ। ਬਿਜਾਈ ਤੋਂ 2-3 ਦਿਨਾਂ ਦੇ ਵਿਚ ਪੈਂਡੀਮੈਥਾਲਿਨ 30 ਈ.ਸੀ 800 ਮਿ.ਲੀ. ਜਾਂ ਮੈਟਰੀਬਿਉਜ਼ਿਨ 70 ਡਬਲਿਊ ਪੀ 400 ਗ੍ਰਾਮ ਨੂੰ 200 ਲੀਟਰ ਪਾਣੀ ਵਿੱਚ ਪਾ ਕੇ ਸਪਰੇਅ ਕਰੋ। ਨਦੀਨ ਨਾਸ਼ਕ ਦੀ ਵਰਤੋਂ ਤੋਂ ਬਾਅਦ ਖੇਤ ਨੂੰ ਹਰੇ ਪੱਤਿਆਂ ਜਾਂ ਝੋਨੇ ਦੀ ਤੂੜੀ ਨਾਲ ਢੱਕ ਦਿਓ।
ਜੜ੍ਹਾਂ ਦੇ ਵਿਕਾਸ ਲਈ ਬਿਜਾਈ ਤੋਂ 50-60 ਦਿਨ ਬਾਅਦ ਅਤੇ ਫਿਰ 40 ਦਿਨ ਬਾਅਦ ਜੜ੍ਹਾਂ ਨੂੰ ਮਿੱਟੀ ਲਾਓ। ਇਹ ਘੱਟ ਵਰਖਾ ਵਾਲੀ ਫਸਲ ਹੈ, ਇਸ ਲਈ ਵਰਖਾ ਦੇ ਅਨੁਸਾਰ ਸਿੰਚਾਈ ਕਰੋ। ਹਲਕੀ ਜ਼ਮੀਨ ਵਿਚ ਫਸਲ ਨੂੰ ਕੁੱਲ 35-40 ਸਿੰਚਾਈਆਂ ਦੀ ਲੋੜ ਪੈਂਦੀ ਹੈ। ਬਿਜਾਈ ਤੋਂ ਬਾਅਦ ਫਸਲ ਨੂੰ 40-60 ਕੁਇੰਟਲ ਪ੍ਰਤੀ ਏਕੜ ਹਰੇ ਪੱਤਿਆਂ ਨਾਲ ਢੱਕ ਦਿਓ।
ਸ੍ਰੋਤ: Rozana Spokesman
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store