ਕਿਸਾਨਾਂ ਲਈ ਫ਼ਸਲਾਂ ਦਾ ਹਾਲ: ਪਿਛਲੇ ਦਿਨਾਂ ਦੌਰਾਨ ਸੂਬੇ ਅੰਦਰ ਦਰਮਿਆਨੀ ਤੋਂ ਭਾਰੀ ਵਰਖਾ ਹੋਣ ਕਾਰਨ ਕਿਸਾਨ ਵੀਰਾਂ ਨੂੰ ਖੇਤਾਂ ਵਿੱਚੋਂ ਵਾਧੂ ਪਾਣੀ ਬਾਹਰ ਕੱਢਣ ਦੀ ਸਲਾਹ ਦਿੱਤੀ ਜਾਂਦੀ ਹੈ।
ਖੇਤੀ ਫ਼ਸਲਾਂ:
ਕਣਕ: ਆਉਣ ਵਾਲੇ ਦਿਨਾਂ ਦੌਰਾਨ ਖੁਸ਼ਕ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨ ਵੀਰਾਂ ਨੂੰ ਕਣਕ ਨੂੰ ਸੁੱਕਣ ਤੋਂ ਬਾਅਦ ਵਾਢੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਨਰਮਾ: ਇਹ ਸਮਾਂ ਕਪਾਹ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਜਾਂ ਦੋਗਲੀਆਂ ਕਿਸਮਾਂ ਜਾਂ ਬੀਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫ਼ਾਫ਼ਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਕਮਾਦ: ਫ਼ਸਲ ਦੇ ਚੰਗੇਰੇ ਝਾੜ ਲਈ 7 ਤੋਂ 12ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ। ਮੋਢੀ ਫ਼ਸਲ ਨੂੰ 65 ਕਿੱਲੋ ਯੂਰੀਆ ਪ੍ਰਤੀ ਏਕੜ ਪਾਉ। ਖਾਦਾਂ ਪਾਉਣ ਤੋਂ ਬਾਅਦ ਖੇਤ ਨੂੰ ਪਾਣੀ ਦੇ ਦਿਓ। ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ।
ਗਰਮੀ ਰੁੱਤ ਦੀ ਮੂੰਗੀ: ਗਰਮੀ ਰੁੱਤ ਦੀ ਮੂੰਗੀ ਤੇ ਨਦੀਨਾਂ ਦੀ ਰੋਕਥਾਮ ਲਈ ਪਹਿਲੀ ਗੋਡੀ ਬਿਜਾਈ ਤੋਂ 4 ਹਫ਼ਤੇ ਪਿੱਛੋਂ ਅਤੇ ਦੂਜੀ ਉਸ ਤੋਂ ਦੋ ਹਫ਼ਤੇ ਪਿੱਛੋਂ ਕਰੋ।
ਸਬਜ਼ੀਆਂ: ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 60 ਮਿ.ਲਿ. ਕੋਰਾਜਨ 18.5 ਐਸਸੀ ਜਾਂ 200 ਮਿ.ਲਿ. ਇਡੋਕਸਾਕਾਰਬ 14.5 ਐਸਸੀ ਨੂੰ 100 ਲਿਟਰ ਪਾਣੀ ਵਿੱਚ ਘੋਲਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ3ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ।
ਬਾਗਬਾਨੀ: ਘਰੇਲੂ ਬਗ਼ੀਚੀ ਵਿੱਚ ਲੱਗੇ ਫ਼ਲਦਾਰ ਬੂਟਿਆਂ ਨੂੰ ਥੋੜ੍ਹੇ-ਥੋੜ੍ਹੇ ਸਮੇਂ ਤੇ ਹਲਕਾ ਪਾਣੀ ਲਗਾਉ ਅਤੇ ਬੂਟੇ ਨੂੰ ਸੋਕਾ ਨਾ ਪੈਣ ਦਿਉ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store