ਮਾਹਰ ਸਲਾਹਕਾਰ ਵੇਰਵਾ

idea99rice_pau_30th_sep.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-09-30 10:38:11

Advisory for farmers cultivating Paddy crop

ਝੋਨਾ- ਝੋਨੇ ਦੀ ਫ਼ਸਲ ਦੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦੇ ਹਮਲੇ ਤੋਂ ਬਚਾਉਣ ਲਈ ਵੱਟਾ-ਬੰਨਿਆਂ ਨੂੰ ਸਾਫ ਰੱਖੋ।

  • ਜੇਕਰ ਹਮਲਾ ਨਜ਼ਰ ਆਵੇ ਤਾਂ 150 ਮਿਲੀਲੀਟਰ ਪਲਸਰ ਜਾਂ 26.8 ਗ੍ਰਾਮ ਐਪਿਕ ਜਾਂ 80 ਗ੍ਰਾਮ ਨਟੀਵੋ ਜਾਂ 200 ਮਿਲੀਲੀਟਰ ਐਮੀਸਟਾਰ ਟੌਪ ਜਾਂ ਟਿਲਟ ਜਾਂ ਫੌਲੀਕਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।
  • ਝੋਨੇ ਦੀ ਫ਼ਸਲ ਨੂੰ ਝੂਠੀ ਕਾਂਗਿਆਰੀ ਤੋਂ ਬਚਾਉਣ ਲਈ ਫਸਲ ਦੇ ਗੋਭ ਵਿੱਚ ਆਉਣ ਸਮੇਂ 500 ਗ੍ਰਾਮ ਕੋਸਾਈਡ ਜਾਂ 400 ਮਿਲੀਲੀਟਰ ਗਲੀਲਿਓ ਵੇਅ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।
  • ਜੇਕਰ ਗੋਭ ਦੀ ਸੁੰਡੀ ਜਾਂ ਪੱਤਾ ਲਪੇਟ ਸੁੰਡੀ ਦਾ ਹਮਲਾ ਆਰਥਿਕ ਕਗਾਰ ਪੱਧਰ ਤੋਂ ਵੱਧ ਹੋਵੇ ਤਾਂ ਇਸ ਦੀ ਰੋਕਥਾਮ ਲਈ 80 ਮਿਲੀਲੀਟਰ ਨਿੰਮ ਅਧਾਰਿਤ ਕੀਟਨਾਸ਼ਕ ਇਕੋਟਿਨ ਜਾਂ 20 ਮਿਲੀਲੀਟਰ ਫੇਮ 480 ਐਸ ਸੀ ਜਾਂ 60 ਮਿਲੀਲੀਟਰ ਕੋਰਾਜ਼ਨ 18.5 ਐਸ ਸੀ ਜਾਂ 170 ਗ੍ਰਾਮ ਮੋਰਟਰ 75 ਐਸ ਜੀ ਜਾਂ 1 ਲੀਟਰ ਕੋਰੋਬਾਨ/ਡਰਮਟ/ਫੋਰਸ 20 ਈ ਸੀ ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।
  • ਬਾਸਮਤੀ ਨੂੰ ਘੰਢੀ ਰੋਗ ਤੋਂ ਬਚਾਉਣ ਲਈ 500 ਗ੍ਰਾਮ ਇੰਡੋਫਿਲ ਜ਼ੈਡ 78 ਜਾਂ 200 ਮਿਲੀਲੀਟਰ ਐਮੀਸਟਾਰ ਟੋਪ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਫਸਲ ਦੇ ਗੋਭ ਵਿੱਚ ਆਉਣ ਅਤੇ ਮੁੰਜਰਾਂ ਨਿਕਲਣ ਦੇ ਸ਼ੂਰੂ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।