ਮਾਹਰ ਸਲਾਹਕਾਰ ਵੇਰਵਾ

idea99wheat_and_oil_seeds.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2022-01-19 11:06:32

Advisory for farmers cultivating Wheat and Oil Seeds

ਕਣਕ- ਖੇਤਾਂ ਵਿੱਚ ਗੁੱਲੀ ਡੰਡਾ ਦੇ ਫੈਲਾਅ ਨੂੰ ਰੋਕਣ ਲਈ ਸਿਫਾਰਿਸ਼ ਕੀਤੇ ਨਦੀਨ ਨਾਸ਼ਕ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਵਰਤੋ।

  • ਜਿਹੜੀ ਕਣਕ ਦੀ ਫਸਲ ਵਿੱਚ ਮੈਂਗਨੀਜ਼ ਦੀ ਘਾਟ ਕਰਕੇ ਪੱਤੇ ਪੀਲੇ ਪਏ ਨਜ਼ਰ ਆਉਣ ਉੱਥੇ ਮੈਂਗਨੀਜ਼ ਸਲਫੇਟ ਦੇ ਛਿੜਕਾਅ ਦੀ ਸਲਾਹ ਦਿੱਤੀ ਜਾਂਦੀ ਹੈ।
  • ਰੇਤਲੀਆਂ ਜ਼ਮੀਨਾਂ ਵਿੱਚ ਗੰਧਕ ਦੀ ਘਾਟ ਕਾਰਨ ਉੱਪਰਲੇ ਨਵੇਂ ਪੱਤੇ ਹਲਕੇ ਹਰੇ ਅਤੇ ਫਿਰ ਪੀਲੇ ਹੋ ਜਾਂਦੇ ਹਨ ਜਦ ਕਿ ਹੇਠਲੇ ਪੱਤੇ ਹਰੇ ਹੀ ਰਹਿੰਦੇ ਹਨ।
  • ਜੇਕਰ ਇਹੋ ਜਿਹੀਆਂ ਨਿਸ਼ਾਨੀਆਂ ਦਿਖਾਈ ਦੇਣ ਤਾਂ ਇੱਕ ਕੁਇੰਟਲ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ ਮਾਰੋ ਅਤੇ ਹਲਕਾ ਪਾਣੀ ਦੇ ਦਿਉ।
  • ਇਨ੍ਹਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਦਾ ਲਗਾਤਾਰ ਸਰਵੇਖਣ ਕਰੋ।
  • ਜੇਕਰ ਪੀਲੀ ਕੁੰਗੀ ਦਾ ਹਮਲਾ ਨਜ਼ਰ ਆਵੇ ਤਾਂ ਫਸਲ 'ਤੇ 0.1 ਪ੍ਰਤੀਸ਼ਤ Custodia/Caviet/Opera/Tilt/Stilt/Bumper/Shine/Markzole ਜਾਂ 0.06 ਪ੍ਰਤੀਸ਼ਤ Nativo ਦਾ ਛਿੜਕਾਅ ਸਾਫ ਮੌਸਮ ਹੋਣ ਉੱਤੇ ਕਰੋ।
  • ਤਣੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ 7 ਕਿੱਲੋ Mortel/Regent 0.3 G (fipronil) ਜਾਂ 1 ਲੀਟਰ Dursban 20 EC (chlorpyriphos) ਨੂੰ 20 ਕਿੱਲੋ ਸਲ੍ਹਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲੇ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਵੋ ਜਾਂ 50 ਮਿਲੀਲੀਟਰ Coragen 18.5 SC (chlorantraniliprole) ਨੂੰ 80 ਤੋਂ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
  • ਸੈਨਿਕ ਸੁੰਡੀ ਦੀ ਰੋਕਥਾਮ ਲਈ 40 ਮਿਲੀਲੀਟਰ Coragen 18.5 SC (chlorantraniliprole) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ ਜਾਂ 7 ਕਿਲੋਗ੍ਰਾਮ Mortel/Regent 0.3 G (fipronil) ਜਾਂ 1 ਲੀਟਰ Dursban 20 EC (chlorpyriphos) ਨੂੰ 20 ਕਿੱਲੋ ਸਲ੍ਹਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲੇ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਵੋ।

ਤੇਲ ਬੀਜ- ਰਾਇਆ ਦੇ ਚੇਪੇ ਦੀ ਰੋਕਥਾਮ ਲਈ ਜਦੋਂ 40 ਤੋਂ 50 ਪ੍ਰਤੀਸ਼ਤ ਪੌਦਿਆਂ 'ਤੇ ਚੇਪਾ ਨਜ਼ਰ ਆਵੇ ਤਾਂ 40 ਗ੍ਰਾਮ Actara 25 WG (thiamethoxam) ਜਾਂ 400 ਮਿਲੀਲੀਟਰ Rogor 30 EC (dimethoate) ਜਾਂ 600 ਮਿਲੀਲੀਟਰ Dursban/Coroban 20 EC (chlorpyriphos) ਨੂੰ 80 ਤੋਂ 125 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।