ਮਾਹਰ ਸਲਾਹਕਾਰ ਵੇਰਵਾ

idea99wheat_.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-12-22 10:47:23

Advisory for farmers cultivating Wheat crops

ਕਣਕ- ਇਸ ਸਮੇਂ ਹੈਪੀ ਸੀਡਰ ਨਾਲ ਬੀਜੀ ਕਣਕ ਨੂੰ ਚੂਹਿਆਂ ਤੋਂ ਬਚਾਉਣ ਲਈ ਬੀਜਣ ਤੋਂ ਬਾਅਦ 10-15 ਦਿਨ ਦੇ ਵਕਫੇ 'ਤੇ ਦੋ ਵਾਰ 2 % ਜਿੰਕ ਫਾਸਫਾਇਡ ਦਵਾਈ ਦਾ ਚੋਗ ਖੁੱਡਾਂ ਵਿੱਚ (ਸਿੰਚਾਈ ਤੋਂ ਇੱਕ ਹਫਤਾ ਪਹਿਲੇ ਜਾਂ ਬਾਅਦ) ਰੱਖੋ।

  • ਖੇਤਾਂ ਵਿੱਚ ਗੁੱਲੀ ਡੰਡਾ ਦੇ ਫੈਲਾਅ ਨੂੰ ਰੋਕਣ ਲਈ ਸਿਫਾਰਿਸ਼ ਕੀਤੇ ਨਦੀਨ ਨਾਸ਼ਕ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਵਰਤੋ।
  • ਜਿਹੜੀ ਕਣਕ ਦੀ ਫਸਲ ਵਿੱਚ ਮੈਂਗਨੀਜ਼ ਦੀ ਘਾਟ ਕਰਕੇ ਪੱਤੇ ਪੀਲੇ ਪਏ ਨਜ਼ਰ ਆਉਣ ਉੱਥੇ ਮੈਂਗਨੀਜ਼ ਸਲਫੇਟ ਦੇ ਛਿੜਕਾਅ ਦੀ ਸਲਾਹ ਦਿੱਤੀ ਜਾਂਦੀ ਹੈ।
  • ਰੇਤਲੀਆਂ ਜ਼ਮੀਨਾਂ ਵਿੱਚ ਗੰਧਕ ਦੀ ਘਾਟ ਕਾਰਨ ਉੱਪਰਲੇ ਨਵੇਂ ਪੱਤੇ ਹਲਕੇ ਹਰੇ ਅਤੇ ਫਿਰ ਪੀਲੇ ਹੋ ਜਾਂਦੇ ਹਨ ਜਦ ਕਿ ਹੇਠਲੇ ਪੱਤੇ ਹਰੇ ਹੀ ਰਹਿੰਦੇ ਹਨ।
  • ਜੇਕਰ ਇਹੋ ਜਿਹੀਆਂ ਨਿਸ਼ਾਨੀਆਂ ਦਿਖਾਈ ਦੇਣ ਤਾਂ ਇੱਕ ਕੁਇੰਟਲ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੱਟਾ ਮਾਰੋ ਅਤੇ ਹਲਕਾ ਪਾਣੀ ਦੇ ਦਿਉ।