ਮਾਹਰ ਸਲਾਹਕਾਰ ਵੇਰਵਾ

idea99rice_pau_03rd_june.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-06-03 12:57:35

Advisory for the farmers growing Rice

ਝੋਨਾ- ਝੋਨੇ ਦੀ ਪਨੀਰੀ ਨੂੰ ਲੋੜ ਅਨੁਸਾਰ ਪਾਣੀ ਦਿੰਦੇ ਰਹੋ।

  • ਅੱਧ ਮਈ ਵਿੱਚ ਬੀਜੀ ਗਈ ਝੋਨੇ ਦੀ ਪਨੀਰੀ ਨੂੰ ਯੂਰੀਆ ਦੀ ਦੂਸਰੀ ਖੁਰਾਕ (26 ਕਿਲੋ/ਏਕੜ) ਪਾਉ ਤਾਂ ਜੋ ਖੇਤ ਵਿੱਚ ਲਗਾਉਣ ਲਈ ਪਨੀਰੀ ਸਮੇਂ ਸਿਰ ਤਿਆਰ ਹੋ ਜਾਵੇ।
  • ਝੋਨੇ ਜਾਂ ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨਰਿੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰੋ੍ਹਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।
  • ਇਹ ਸਮਾਂ ਝੋਨੇ ਦੀ ਸਿੱਧੀ ਬਿਜਾਈ ਲਈ ਢੁੱਕਵਾਂ ਹੈ।
  • ਸਿੱਧੀ ਬਿਜਾਈ ਲਈ ਝੋਨੇ ਦੀਆਂ ਕਿਸਮਾਂ PR 121, PR, 124, PR 126, PR 127 ਅਤੇ PR 129 ਨੂੰ ਤਰਜੀਹ ਦਿਓ।
  • ਝੋਨੇ ਦੀ ਸਿੱਧੀ ਬਿਜਾਈ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰੋ।
  • ਬਿਜਾਈ ਤੋਂ ਪਹਿਲਾਂ 8 ਕਿਲੋ ਬੀਜ ਨੂੰ 24 ਗ੍ਰਾਮ ਸਪਰਿੰਟ ਦਾ 80-100 ਮਿ.ਲਿ. ਪਾਣੀ ਵਿੱਚ ਘੋਲ ਕੇ ਸੋਧ ਲਉ।