ਮਾਹਰ ਸਲਾਹਕਾਰ ਵੇਰਵਾ

idea99rice_pau.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-06-24 11:58:07

Advisory for the farmers growing Rice

ਝੋਨਾ- ਝੋਨੇ ਦੀ ਪਨੀਰੀ ਦੀ ਲਵਾਈ ਸ਼ੁਰੂ ਕਰ ਲਵੋ।

  • ਝੋਨੇ ਦੀ ਪਨੀਰੀ ਨੂੰ ਖੇਤ ਵਿੱਚ ਲਗਾਉਣ ਸਮੇਂ ਦਰਮਿਆਨੀਆਂ ਜ਼ਮੀਨਾਂ ਵਿੱਚ ਲਵਾਈ ਤੋਂ 7 ਦਿਨਾਂ ਦੇ ਅੰਦਰ 30 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਲੋੜ ਅਨੁਸਾਰ ਯੂਰੀਆ ਦੀ ਵਰਤੋਂ ਲਈ ਪੀ ਏ ਯੂ- ਪੱਤਾ ਰੰਗ ਚਾਰਟ ਵਿਧੀ ਵਰਤੋ।
  • ਝੋਨੇ ਦੀ ਲੁਆਈ ਤੋਂ 2-3 ਦਿਨਾਂ ਅੰਦਰ ਸਿਫਾਰਿਸ਼ ਕੀਤੇ ਨਦੀਨ-ਨਾਸ਼ਕ ਦੀ ਵਰਤੋਂ 60 ਕਿਲੋ ਰੇਤ ਪ੍ਰਤੀ ਏਕੜ ਦੇ ਹਿਸਾਬ ਵਿੱਚ ਮਿਲਾ ਕੇ ਖੜ੍ਹੇ ਪਾਣੀ ਵਿੱਚ ਛੱਟਾ ਦੇ ਕੇ ਕਰੋ।
  • ਇਹ ਸਮਾਂ ਬਾਸਮਤੀ ਦੀਆਂ ਕਿਸਮਾਂ ਬਾਸਮਤੀ 386, ਬਾਸਮਤੀ 370, ਸੀ ਐਸ ਆਰ 30 ਅਤੇ ਪੂਸਾ ਬਾਸਮਤੀ-1509 ਦੀ ਪਨੀਰੀ ਬੀਜਣ ਲਈ ਢੁੱਕਵਾਂ ਹੈ।
  • ਝੋਨੇ ਜਾਂ ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗਾ੍ਰਮ ਸਰੋ੍ਹਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।
  • ਬਾਸਮਤੀ ਕਿਸਮਾਂ ਨੂੰ ਪੈਰ ਗਲਣ ਦੇ ਰੋਗ ਤੋਂ ਬਚਾਉਣ ਲਈ ਬੀਜ ਅਤੇ ਪਨੀਰੀ ਦੀਆਂ ਜੜ੍ਹਾਂ ਨੂੰ ਟਰਾਈਕੋਡਰਮਾ ਹਾਰਜੀਐਨਮ ਫਾਰਮੂਲੇਸ਼ਨ ਨਾਲ ਸਿਫਾਰਸ ਮੁਤਾਬਿਕ ਸੋਧ ਲਓ।