ਮਾਹਰ ਸਲਾਹਕਾਰ ਵੇਰਵਾ

idea99rice_pau.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-07-12 10:57:50

Advisory for the farmers growing Rice

ਝੋਨਾ- ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਨਾ ਰੱਖੋ। ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੜ੍ਹਾ ਰੱਖੋ ਅਤੇ ਬਾਅਦ ਵਿੱਚ ਪਾਣੀ ਉਸ ਵੇਲੇ ਦਿਉ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ 2 ਦਿਨ ਹੋ ਗਏ ਹੋਣ।

  • ਝੋਨੇ ਨੂੰ 30-30 ਕਿਲੋ ਯੂਰੀਆ ਦੀ ਦੂਜੀ ਅਤੇ ਤੀਜੀ ਕਿਸ਼ਤ ਲੁਆਈ ਤੋਂ 3 ਅਤੇ 6 ਹਫਤੇ ਬਾਅਦ ਪਾਉ। ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 126 ਅਤੇ ਪੀ ਆਰ 124) ਨੂੰ ਤੀਜੀ ਕਿਸ਼ਤ ਲੁਆਈ ਤੋਂ 35 ਦਿਨਾਂ 'ਤੇ ਪਾਉ।
  • ਪੰਜਾਬ ਬਾਸਮਤੀ 7,ਪੰਜਾਬ ਬਾਸਮਤੀ-5, ਪੰਜਾਬ ਬਾਸਮਤੀ -4, ਪੰਜਾਬ ਬਾਸਮਤੀ- 3, ਪੂਸਾ ਬਾਸਮਤੀ 1637, ਪੂਸਾ ਬਾਸਮਤੀ 1718 ਅਤੇ ਪੂਸਾ 1121 ਕਿਸਮ ਦੀ ਲੁਆਈ ਸ਼ੁਰੂ ਕਰ ਲਵੋ।
  • ਬਾਸਮਤੀ ਕਿਸਮਾਂ ਨੂੰ ਪੈਰ ਗਲਣ ਦੇ ਰੋਗ ਤੋਂ ਬਚਾਉਣ ਲਈ ਪਨੀਰੀ ਨੂੰ ਖੇਤ ਵਿੱਚ ਲਾਉਣ ਤੋਂ ਪਹਿਲਾਂ ਉਸ ਦੀਆਂ ਜੜਾਂ ਨੂੰ 15 ਗ੍ਰਾਮ ਟਰਾਈਕੋਡਰਮਾ ਹਾਰਜੀਐਨਮ ਪ੍ਰਤੀ ਲੀਟਰ ਪਾਣੀ ਵਿੱਚ 6 ਘੰਟੇ ਲਈ ਡੋਬ ਕੇ ਸੋਧ ਲਓ।