ਮਾਹਰ ਸਲਾਹਕਾਰ ਵੇਰਵਾ

idea99pau_rice_crops_20th_may.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-05-20 11:46:00

Advisory related to Rice Farming

ਝੋਨਾ: ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ (7-10 ਸੈਂਟੀਮੀਟਰ) ਹੋਣ ਦੀ ਸੰਭਾਵਨਾ ਹੈ। ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਜਿਵੇਂ ਪੀ ਆਰ 121, ਪੀ ਆਰ 122, ਪੀ ਆਰ 123, ਪੀ ਆਰ 124, ਪੀ ਆਰ 126, ਪੀ ਆਰ 127, ਪੀ ਆਰ 128, ਪੀ ਆਰ 129, ਪੀ ਆਰ 113, ਪੀ ਆਰ 114, ਐੱਚ ਕੇ ਆਰ 47 ਕਿਸਮਾਂ ਦਾ ਹੀ ਬੀਜ ਖ੍ਰੀਦੋ ਅਤੇ ਪਨੀਰੀ ਦੀ ਬਿਜਾਈ 20 ਮਈ ਤੋਂ ਬਾਅਦ ਕੀਤੀ ਜਾ ਸਕਦੀ ਹੈ।

  • ਬੀਜ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਬਿਜਾਈ ਤੋਂ ਪਹਿਲਾਂ 3 ਗ੍ਰਾਮ ਸਪਰਿੰਟ ਪ੍ਰਤੀ ਕਿੱਲੋ ਦੇ ਹਿਸਾਬ ਨਾਲ 10-12 ਮਿਲੀਲੀਟਰ ਪਾਣੀ ਵਿੱਚ ਘੋਲ ਕੇ ਸੋਧ ਲਉ।
  • ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿਓ।
  • ਝੋਨੇ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰ੍ਹੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।