ਮਾਹਰ ਸਲਾਹਕਾਰ ਵੇਰਵਾ

idea99collage_dual_fruits_ratuya.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-02-11 16:00:42

Care of horticultural plants and prevention of Powdery mildew in ber

ਬਾਗਬਾਨੀ: ਪੱਤਝੜੀ ਕਿਸਮਾਂ ਦੇ ਫ਼ਲਦਾਰ ਬੂਟੇ ਜਿਵੇਂ ਕਿ ਨਾਸ਼ਪਾਤੀ, ਅੰਜੀਰ, ਅੰਗੂਰ ਆਦਿ ਲਗਾਉਣ ਦਾ ਕੰਮ ਛੇਤੀ ਤੋਂ ਛੇਤੀ ਨਿਪਟਾਅ ਲਵੋ ਅਤੇ ਸਦਾਬਹਾਰ ਕਿਸਮਾਂ ਦੇ ਬੂਟੇ ਲਗਾਉਣ ਦੀ ਤਿਆਰੀ ਸ਼ੁਰੂ ਕਰ ਲਵੋ । ਨਿੰਬੂ ਜਾਤੀ ਦੇ ਫ਼ਲਦਾਰ ਬੂਟਿਆਂ ਦੀ ਕਾਂਟ-ਛਾਂਟ ਦਾ ਕੰਮ ਨਿਬੇੜ ਕੇ ਬੋਰਡੋ ਮਿਸ਼ਰਣ ਦਾ ਛਿੜਕਾਅ ਕਰੋ । ਬੇਰਾਂ ਦੇ ਬੂਟਿਆਂ ਨੂੰ ਚਿੱਟੋਂ ਦੇ ਰੋਗ ਤੋਂ ਬਚਾਉਣ ਲਈ 0.25% (250 ਗ੍ਰਾਮ/100 ਲਿਟਰ ਪਾਣੀ) ਘੁਲਣਸ਼ੀਲ ਸਲਫਰ ਦਾ ਛਿੜਕਾਅ ਅਤੇ ਬੇਰਾਂ ਦੇ ਪੱਤਿਆਂ ਦੇ ਕਾਲੇ ਨਿਸ਼ਾਨਾਂ ਦੀ ਬਿਮਾਰੀ ਨੂੰ ਕਾਬੂ ਕਰਨ ਲਈ ਬੂਟਿਆਂ ਉੱਪਰ ਬੋਰਡੋ ਮਿਸ਼ਰਣ 2:2:250 ਦਾ ਛਿੜਕਾਅ ਕਰੋ। ਬੇਰਾਂ ਉਪਰ ਇਸ ਸਮੇਂ ਭਰਵਾਂ ਫ਼ਲ ਲੱਗਿਆ ਹੋਇਆ ਹੈ ਇਸ ਲਈ ਇਸ ਮਹੀਨੇ ਇੱਕ ਸਿੰਚਾਈ ਜ਼ਰੂਰ ਕਰੋ।