ਮਾਹਰ ਸਲਾਹਕਾਰ ਵੇਰਵਾ

idea99rat.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-05-25 11:48:45

Chemical Control of Rodents

ਜ਼ਿੰਕ ਫ਼ਾਸਫ਼ਾਈਡ (2%) ਦਾ ਚੋਗ: ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ 1ਕਿਲੋ ਲਓ ਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਵਨਸਪਤੀ ਤੇਲ, 20 ਗ੍ਰਾਮ ਪੀਸੀ ਖੰਡ ਤੇ 25 ਗ੍ਰਾਮ ਜ਼ਿੰਕ ਫ਼ਾਸਫ਼ਾਈਡ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ। ਇਸ ਚੋਗੇ ਵਿੱਚ ਕਦੇ ਵੀ ਪਾਣੀ ਨਾ ਮਿਲਣ ਦਿਉ ਅਤੇ ਹਮੇਸ਼ਾਂ ਤਾਜ਼ਾ ਤਿਆਰ ਕੀਤਾ ਚੋਗ ਹੀ ਵਰਤੋ।

ਬਰੋਮਾਡਾਇਲੋਨ (0.005%) ਦਾ ਚੋਗ: ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ ਜਾਂ ਆਟਾ 1 ਕਿਲੋ ਲਓ ਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਵਨਸਪਤੀ ਤੇਲ, 20 ਗ੍ਰਾਮ ਪੀਸੀ ਖੰਡ ਤੇ 0.25% ਤਾਕਤ ਦਾ 20 ਗ੍ਰਾਮ ਬਰੋਮਾਡਾਇਲੋਨ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ।