ਮਾਹਰ ਸਲਾਹਕਾਰ ਵੇਰਵਾ

idea99maize_field_(1).jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-25 11:43:16

Control of weeds in Kharif Maize

  • ਬਿਜਾਈ ਤੋਂ 15 ਅਤੇ 30 ਦਿਨਾਂ ਬਾਅਦ ਦੋ ਗੋਡੀਆਂ ਖੁਰਪੇ, ਕਸੌਲੇ ਜਾਂ ਟਰੈਕਟਰ-ਟਿੱਲਰ ਨਾਲ ਕਰੋ।
  • ਬਿਜਾਈ ਤੋਂ 10 ਦਿਨਾਂ ਦੇ ਅੰਦਰ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ 800 ਗ੍ਰਾਮ ਅਤੇ ਹਲਕੀਆਂ ਜ਼ਮੀਨਾਂ ਵਿੱਚ 500 ਗ੍ਰਾਮ ਪ੍ਰਤੀ ਏਕੜ ਐਟਰਾਜ਼ੀਨ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।
  • ਬਿਜਾਈ ਤੋਂ 20 ਦਿਨਾਂ ਬਾਅਦ 105 ਮਿਲੀਲੀਟਰ ਟੈਂਬੋਟਰਾਇਨ ਦਾ ਛਿੜਕਾਅ 150 ਲੀਟਰ ਪਾਣੀ ਵਿੱਚ ਘੋਲ ਕੇ ਕਰੋ।
  • ਡੀਲੇ/ਮੋਥੇ ਦੀ ਰੋਕਥਾਮ ਲਈ 400 ਮਿਲੀਲੀਟਰ ਪ੍ਰਤੀ ਏਕੜ 2,4-ਡੀ ਅਮਾਈਨ ਸਾਲਟ 58 ਐਸ ਐਲ ਬਿਜਾਈ ਤੋਂ 20-25 ਦਿਨਾਂ ਬਾਅਦ 150 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ।