ਕਮਾਦ ਦੇ ਖੇਤ ਵਿੱਚੋਂ ਨਦੀਨਾਂ ਦੀ ਰੋਕਥਾਮ ਕਰੋ। ਡੀਲਾ/ਮੋਥਾ ਦੀ ਰੋਕਥਾਮ ਲਈ 2, 4-ਡੀ ਸੋਡੀਅਮ ਸਾਲਟ 80% 800 ਗ੍ਰਾਮ ਨੂੰ 200 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਜੇਕਰ ਗੰਨੇ ਦੀ ਫ਼ਸਲ ਵਿੱਚ ਨਦੀਨ ਨਾਸ਼ਕ ਵਰਤੀ ਗਈ ਹੋਵੇ ਤਾਂ ਮੂੰਗੀ/ਮਾਂਹ ਦੀ ਰਲਵੀਂ ਫ਼ਸਲ ਨਾ ਬੀਜੋ। ਫ਼ਸਲ ਦੇ ਚੰਗੇਰੇ ਝਾੜ ਲਈ 7 ਤੋਂ 12 ਦਿਨਾਂ ਦੇ ਵਕਫ਼ੇ ਤੇ ਪਾਣੀ ਦਿੰਦੇ ਰਹੋ। ਮੋਢੀ ਫ਼ਸਲ ਨੂੰ 65 ਕਿਲੋ ਯੂਰੀਆ ਪ੍ਰਤੀ ਏਕੜ ਪਾਉ। ਖਾਦਾਂ ਪਾਉਣ ਤੋਂ ਬਾਅਦ ਖੇਤ ਨੂੰ ਪਾਣੀ ਦੇ ਦਿਓ। ਪਾਣੀ ਦੀ ਬੱਚਤ ਲਈ ਗੰਨੇ ਦੀਆਂ ਲਾਈਨਾਂ ਵਿਚਕਾਰ 20-25 ਕੁੰ. ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਪਰਾਲੀ ਜਾਂ ਗੰਨੇ ਦੀ ਪੱਤੀ ਵਿਛਾ ਦੇਵੋ। ਜੇਕਰ ਕਾਲੇ ਖਟਮਲ ਦਾ ਹਮਲਾ ਨਜ਼ਰ ਆਵੇ ਤਾਂ 350 ਮਿਲੀਲਿਟਰ ਡਰਸਬਾਨ/ਲੀਥਲ/ਮਾਸਬਾਨ/ਗੋਲਡਬਾਨ 20 ਤਾਕਤ ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਛਿੜਕਾਅ ਦਾ ਰੁਖ਼ ਪੱਤਿਆਂ ਦੀ ਗੋਭ ਵੱਲ ਰੱਖੋ। ਮਾਈਟ ਦੇ ਹਮਲੇ ਵਾਲੇ ਪੱਤੇ ਪਹਿਲਾ ਲਾਲ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਸੜ੍ਹ ਜਾਂਦੇ ਹਨ। ਇਹ ਕੀੜਾਂ ਪਹਿਲਾਂ ਬਰੂ ਘਾਹ ਉਪਰ ਪਲਦਾ ਹੈ ਫਿਰ ਕਮਾਦ ਦੀ ਫਸਲ ਤੇ ਹਮਲਾ ਕਰਦਾ ਹੈ। ਜੇਕਰ ਬਰੂ ਖੇਤਾਂ ਦੇ ਨੇੜੇ ਉਗਿਆ ਹੋਵੇ ਤਾਂ ਉਸ ਨੂੰ ਨਸ਼ਟ ਕਰ ਦਿਓ। ਜੇਕਰ ਫ਼ਸਲ ਰੱਤਾ ਰੋਗ ਅਤੇ ਉਖੇੜਾ ਰੋਗ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇ ਤਾਂ ਫ਼ਸਲ ਮੋਢੀ ਨਾ ਰੱਖੋ।ਉਖੇੜਾ ਰੋਗ ਵਾਲੇ ਗੰਨੇ ਪੁੱਟ ਕੇ ਨਸ਼ਟ ਕਰ ਦਿਉ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store