ਪਸ਼ੂਆਂ ਨੂੰ ਮੂੰਹ-ਖ਼ੁਰ ਦੀ ਬੀਮਾਰੀ ਵਾਸਤੇ ਬਚਾਓ ਦੇ ਟੀਕੇ ਲਗਵਾਉ ਅਤੇ 6 ਮਹੀਨੇ ਬਾਅਦ ਫਿਰ ਲਗਵਾਉ। ਰਾਤ ਨੂੰ ਪਸ਼ੂਆਂ ਨੂੰ ਅੰਦਰ ਰੱਖੋ ਅਤੇ ਦਿਨ ਸਮੇਂ ਧੁੱਪੇ ਬੰਨ੍ਹੋ। ਜੇ ਲੋੜ ਪਵੇ ਤਾਂ ਸ਼ੈੱਡ ਦੇ ਪਾਸਿਆਂ ਤੇ ਪੱਲੀ ਵੀ ਲਾਈ ਜਾ ਸਕਦੀ ਹੈ। ਜ਼ਿਆਦਾ ਠੰਢ ਵਿੱਚ ਪਸ਼ੂਆਂ ਉਪਰ ਝੁੱਲ ਵੀ ਪਾਏ ਜਾ ਸਕਦੇ ਹਨ। ਪਸ਼ੂਆਂ ਦਾ ਦੁੱਧ ਚੋਣ ਤੋਂ ਬਾਅਦ ਥਣਾਂ ਉਪਰ ਦੁੱਧ ਨਾ ਲਗਾਓ। ਫਟੇ ਹੋਏ ਜਾਂ ਜ਼ਖਮੀ ਥਣਾਂ ਨੂੰ ਗਲਿਸਰੀਨ ਅਤੇ ਆਇਉਡੀਨ (1:4) ਦੇ ਘੋਲ ਵਿੱਚ ਡੋਬਾ ਦੇ ਕੇ ਠੀਕ ਕੀਤਾ ਜਾ ਸਕਦਾ ਹੈ। ਨਵਜੰਮੇ ਕੱਟੜੂ-ਵੱਛੜੂ ਠੰਢ ਵਿੱਚ ਨਮੂਨੀਏ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਜ਼ਿਆਦਾ ਮੌਤਾਂ ਇਸ ਕਾਰਨ ਹੀ ਹੁੰਦੀਆਂ ਹਨ। ਉਨ੍ਹਾਂ ਨੂੰ ਸਾਫ਼ ਸੁਥਰੀ ਸੁੱਕੀ ਜਗ੍ਹਾ ਉੱਤੇ ਬੰਨ੍ਹੋ। ਪਸ਼ੂਆਂ ਨੂੰ ਅਫ਼ਾਰੇ ਤੋਂ ਬਚਾਉਣ ਲਈ ਕੁਤਰੇ ਹੋਏ ਬਰਸੀਮ ਵਿੱਚ ਤੂੜੀ ਮਿਲਾ ਕੇ ਖੁਆਉਣਾ ਚਾਹੀਦੀ ਹੈ। ਪਸ਼ੂਆਂ ਨੂੰ ਇਕੱਲੀ ਪਰਾਲੀ ਨਾ ਪਾਉ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.