ਮਾਹਰ ਸਲਾਹਕਾਰ ਵੇਰਵਾ

idea99may_advisory_for_chicks.jpeg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-05-21 10:48:59

Experts' suggestions for poultry farming in summer

ਪਾਣੀ ਦੀ ਵੱਧਦੀ ਹੋਈ ਮੰਗ ਦੇਖਦੇ ਹੋਏ ਪਾਣੀ ਵਾਲੇ ਬਰਤਨਾਂ ਦੀ ਗਿਣਤੀ ਦੁੱਗਣੀ ਕਰ ਦੇਣੀ ਚਾਹੀਦੀ ਹੈ। ਪਾਣੀ ਨੂੰ ਜ਼ਿਆਦਾ ਵਾਰ ਬਦਲਣਾ ਚਾਹੀਦਾ ਹੈ ਤਾਂ ਜੋ ਮੁਰਗੀਆਂ ਨੂੰ ਠੰਡਾ ਪਾਣੀ ਮਿਲ ਸਕੇ। ਸ਼ੈੱਡ ਦੇ ਆਲੇ-ਦੁਆਲੇ ਰੁੱਖ ਲਗਾਉਣੇ ਚਹੀਦੇ ਹਨ ਕਿਉਂਕਿ ਹਰਿਆਵਲ ਗਰਮੀ ਨੂੰ ਘਟਾਉਂਦੀ ਹੈ। ਸ਼ੈੱਡ ਦੀ ਛੱਤ ਨੂੰ ਚਿੱਟੀ ਕਲੀ ਕਰ ਦੇਣੀ ਚਾਹੀਦੀ ਹੈ ਤਾਂ ਜੋ ਗਰਮੀ ਦੇ ਅਸਰ ਨੂੰ ਘੱਟ ਕੀਤਾ ਜਾ ਸਕੇ। ਖੁਰਾਕ ਵਿੱਚ ਪ੍ਰੋਟੀਨ, ਧਾਤਾਂ ਅਤੇ ਵਿਟਾਮਿਨ ਦੀ ਮਾਤਰਾ ਵਧਾ ਦੇਣੀ ਚਾਹੀਦੀ ਹੈ ਤਾਂ ਜੋ ਮੁਰਗੀਆਂ ਨੂੰ ਲੋੜੀਦੇ ਤੱਤ ਮਿਲ ਸਕਣ। ਵੱਧ ਰਹੀਆਂ ਪੱਠਾਂ (6-10 ਹਫਤੇ) ਨੂੰ ਦਿਨ ਦੀ ਰੌਸ਼ਨੀ ਹੀ ਦੇਣੀ ਚਾਹੀਦੀ ਹੈ ਪਰ ਅੰਡੇ ਦੇ ਰਹੀਆ ਮੁਰਗੀਆਂ ਨੂੰ ਤੜਕੇ ਸਵੇਰੇ ਅਤੇ ਰਾਤ ਨੂੰ ਬਲਬਾਂ ਦੀ ਰੌਸ਼ਨੀ ਦੇ ਕੇ 16 ਘੰਟੇ ਰੌਸ਼ਨੀ ਪੂਰੀ ਕਰ ਦੇਣੀ ਚਾਹੀਦੀ ਹੇੈ। ਛੱਤ ਉੱਪਰ ਸਰਕੰਡੇ ਦੀ 2 ਇੰਚ ਮੋਟੀ ਤਹਿ ਵਿਛਾਉ ਤਾਂ ਜੋ ਸ਼ੈਡ ਅੰਦਰਲੇ ਤਾਪਮਾਨ ਨੂੰ ਘਟਾਇਆ ਜਾ ਸਕੇ। 6-8 ਹਫਤੇ ਦੀ ਉਮਰ ਤੇ ਪੱਠਾਂ ਨੂੰ ਰਾਣੀ ਖੇਤ ਦੇ ਆਰ-2 ਬੀ ਟੀਕੇ ਲਗਾਉਣੇ ਚਾਹੀਦੇ ਹਨ। ਇਹ ਦਵਾਈ ਪਾਣੀ ਜਾਂ ਲੱਸੀ ਵਿੱਚ ਨਹੀ ਪਿਲਾਉਣੀ ਚਾਹੀਦੀ। ਟੀਕੇ ਲੱਗੀਆਂ ਮੁਰਗੀਆਂ ਨੂੰ ਵਿਟਾਮਿਨ ਪਾਣੀ ਵਿੱਚ ਦੇਣੇ ਚਾਹੀਦੇ ਹਨ ਤਾਂ ਜੋ ਟੀਕਿਆਂ ਦੇ ਮਾੜੇ ਅਸਰ ਨੂੰ ਘਟਾਇਆ ਜਾ ਸਕੇ। ਜੇ ਆਂਡਿਆਂ ਦੀ ਪੈਦਾਵਾਰ ਵਿੱਚ ਅਚਾਨਕ ਗਿਰਾਵਟ ਆ ਜਾਵੇ ਤਾਂ ਮੁਰਗੀਆਂ ਦੇ ਮਾਹਿਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸੁੱਕ ਵਿਧੀ ਸਿਸਟਮ ਵਿੱਚ ਮੁਰਗੀਆਂ ਨੂੰ ਸਮੇਂ ਸਿਰ ਮਲ੍ਹੱਪ ਰਹਿਤ ਕਰੋ।