ਦਸੰਬਰ ਵਿੱਚ ਬੀਜੀ ਗਈ ਕਣਕ ਨੂੰ ਦੂਸਰਾ ਪਾਣੀ ਦੇ ਦਿਉ। ਖੇਤ ਵਿੱਚੋਂ ਪੱਤੇ ਦੀ ਕਾਂਗਿਆਰੀ ਤੋਂ ਪ੍ਰਭਾਵਤ ਬੂਟੇ ਪੁੱਟ ਦਿਉ ਅਤੇ ਨਸ਼ਟ ਕਰ ਦਿਉ ਤਾਂ ਜੋ ਆਉਂਦੇ ਸਾਲਾਂ ਵਿੱਚ ਇਸਦਾ ਪ੍ਰਭਾਵ ਖ਼ਤਮ ਹੋ ਜਾਵੇ। ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨ ਇਨ੍ਹਾਂ ਬੀਮਾਰੀਆਂ ਵੱਲ ਖਾਸ ਧਿਆਨ ਦੇਣ। ਜਦੋਂ ਹੀ ਖੇਤ ਵਿੱਚ ਪੀਲੀ ਕੁੰਗੀ ਦਾ ਹਮਲਾ ਹੋਵੇ ਤਾਂ ਕੈਵੀਅਟ 200 ਗ੍ਰਾਮ ਜਾਂ ਨਟੀਵੋ 120 ਗ੍ਰਾਮ ਓੁਪੇਰਾ ਜਾਂ ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਸਟਿਲਟ ਜਾਂ ਕੰਮਪਾਸ ਜਾਂ ਮਾਰਕਜ਼ੋਲ 200 ਮਿ.ਲਿ. 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ। ਜੇਕਰ ਚੇਪੇ ਦਾ ਹਮਲਾ ਨੁਕਸਾਨ ਕਰਨ ਦੀ ਸਮਰੱਥਾ ਤੱਕ ਪਹੁੰਚ ਜਾਵੇ ਤਾਂ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ. ਜੀ. (ਥਾਇਆਮੈਥੌਕਸਮ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.
GET - On the Play Store
GET - On the App Store