ਮਾਹਰ ਸਲਾਹਕਾਰ ਵੇਰਵਾ

idea99collage_4rth_tahagdsjgd.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-12-08 11:17:33

Favorable time for sowing seedlings of these vegetables

ਸਬਜ਼ੀ: ਇਹ ਸਮਾਂ ਟਮਾਟਰ, ਬੈਂਗਣ, ਮਿਰਚ ਅਤੇ ਸ਼ਿਮਲਾ ਮਿਰਚ ਦੀ ਪਨੀਰੀ ਦੀ ਬਿਜਾਈ ਲਈ ਢੁੱਕਵਾਂ ਹੈ। ਪਿਆਜ ਦੀ ਪਨੀਰੀ ਦੀ ਬਿਜਾਈ ਲਈ 4-5 ਕਿਲੋ ਬੀਜ ਪ੍ਰਤੀ ਏਕੜ ਬੀਜੋ। ਆਲੂਆਂ ਦੀ ਫ਼ਸਲ ਨੂੰ ਵਿਸ਼ਾਣੂ ਰੋਗ ਅਤੇ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਆਪਣੇ ਖੇਤਾਂ ਦਾ ਸਰਵੇਖਣ ਕਰੋ। ਜੇਕਰ ਵਿਸ਼ਾਣੂ ਰੋਗਾਂ ਨਾਲ ਪ੍ਰਭਾਵਿਤ ਬੂਟੇ ਨਜ਼ਰ ਆਉਣ ਤਾਂ ਉਹਨਾਂ ਨੂੰ ਆਲੂ ਸਮੇਤ ਪੁੱਟ ਕੇ ਦੱਬ ਦਿਓ। ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ 500-700 ਗ੍ਰਾਮ ਇੰਡੋਫਿਲ ਐਮ 45/ਮਾਸ ਐਮ 45/ ਮਾਰਕਜ਼ੈਬ/ ਐਂਟਰਾਕੋਲ/ ਕੱਵਚ ਜਾਂ 750-1000 ਗ੍ਰਾਮ ਕਾਪਰ ਆੱਕਸੀਕਲੋਰਾਈਡ/ ਮਾਰਕ ਕਾਪਰ ਨੂੰ 250- 350 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਹਫਤੇ ਦੇ ਵਕਫੇ 'ਤੇ ਛਿੜਕਾਅ ਕਰੋ।