ਮਾਹਰ ਸਲਾਹਕਾਰ ਵੇਰਵਾ

idea99collage_cotton.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-04-21 11:34:38

Ideal sowing time for recommended varieties of cotton

ਨਰਮਾ: ਇਹ ਸਮਾਂ ਕਪਾਹ ਦੀਆਂ ਪੀ ਏ ਯੂ ਵੱਲੋਂ ਸਿਫ਼ਾਰਸ਼ ਕੀਤੀਆਂ ਬੀ ਟੀ ਨਰਮੇ ਦੀਆਂ ਕਿਸਮਾਂ ਪੀ ਏ ਯੂ ਬੀ ਟੀ 1, ਪੀ ਏ ਯੂ ਬੀ ਟੀ 2, ਪੀ ਏ ਯੂ ਬੀ ਟੀ 3, ਬੀ ਟੀ ਰਹਿਤ ਨਰਮਾ ਐੈਫ 2228 ਅਤੇ ਐਲ ਐਚ 2108 ਜਾਂ ਦੋਗਲੀਆਂ ਕਿਸਮਾਂ ਜਾਂ ਬੀ ਟੀ ਨਰਮੇ ਦੀ ਬਿਜਾਈ ਲਈ ਢੁੱਕਵਾਂ ਹੈ। ਕਪਾਹ-ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਓ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਤੇਜ਼ਾਬ ਰਾਹੀਂ ਲੂੰ ਰਹਿਤ ਕੀਤੇ ਬੀਜ ਨੂੰ 2-4 ਘੰਟੇ ਅਤੇ ਬਗੈਰ ਲੂੰ ਰਹਿਤ ਕੀਤੇ ਬੀਜ ਨੂੰ 6-8 ਘੰਟੇ ਲਈ ਅੱਧਾ ਗਾ੍ਰਮ ਸਕਸੀਨਿਕ ਏਸਿਡ ਅਤੇ 5 ਲੀਟਰ ਪਾਣੀ ਦੇ ਘੋਲ ਵਿੱਚ ਭਿਉਂ ਲਉ, ਇਸ ਨਾਲ ਫਸਲ ਚੰਗੀ ਹੋਵੇਗੀ।