ਮਾਹਰ ਸਲਾਹਕਾਰ ਵੇਰਵਾ

idea99collage_paddy_identy_stem_borer.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-19 13:07:27

Identification and control of stem borer in paddy crop

ਤਣੇ ਦੇ ਗੜੂੰਏ: ਇਨ੍ਹਾਂ ਕੀੜਿਆਂ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੇ ਤਣੇ ਅੰਦਰ ਮੋਰੀਆਂ ਕਰਕੇ ਗੋਭ ਨੂੰ ਸੁਕਾ ਦਿੰਦੀਆਂ ਹਨ। ਜਦੋਂ ਇਹ ਸੁੰਡੀਆਂ ਥੋੜ੍ਹਾ ਪੱਛੜ ਕੇ ਬੂਟਿਆਂ 'ਤੇ ਹਮਲਾ ਕਰਦੀਆਂ ਹਨ ਤਾਂ ਹਮਲੇ ਦੇ ਸ਼ਿਕਾਰ ਬੂਟੇ ਦੇ ਦਾਣਿਆਂ ਤੋਂ ਸੱਖਣੀਆਂ ਚਿੱਟੇ ਰੰਗ ਦੀਆਂ ਮੁੰਜਰਾਂ ਖੇਤ ਵਿੱਚ ਸਿੱਧੀਆਂ ਖੜ੍ਹੀਆਂ ਨਜ਼ਰ ਆਉਂਦੀਆਂ ਹਨ। ਜਦ ਖੇਤ ਵਿੱਚ 5 ਪ੍ਰਤੀਸ਼ਤ ਤੋਂ ਵੱਧ ਸੁੱਕੀਆਂ ਗੋਭਾਂ ਨਜ਼ਰ ਆਉਣ ਤਾਂ ਫ਼ਸਲ 'ਤੇ 20 ਮਿਲੀਲੀਟਰ ਫੇਮ 480 ਐਸ ਸੀ (ਫਲੂਬੈਂਡਾਮਾਈਡ) ਜਾਂ 50 ਗ੍ਰਾਮ ਟੌਕਸੀ 20 ਡਬਲਯੂ ਜੀ ਜਾਂ 60 ਮਿਲੀਲੀਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 170 ਗ੍ਰਾਮ ਮੌਰਟਰ 75 ਐਸ ਜੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ ਇੱਕ ਲੀਟਰ ਕੋਰੋਬਾਨ/ ਲੀਥਲ/ ਡਰਮਟ/ ਕਲਾਸਿਕ/ ਫੋਰਸ 20 ਈ ਸੀ (ਕਲੋਰਪਾਈਰੀਫਾਸ) ਜਾਂ 80 ਮਿਲੀਲੀਟਰ ਨਿੰਮ ਅਧਾਰਿਤ ਇਕੋਟਿਨ (ਅਜ਼ੈਡੀਰੈਕਟਿਨ 5%) ਨੂੰ 100 ਲੀਟਰ ਪਾਣੀ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਇਕੋਟਿਨ ਦੀ ਵਰਤੋ ਨੂੰ ਕੀੜੇ ਦੇ ਸ਼ੁਰੂਆਤੀ ਹਮਲੇ ਸਮੇਂ ਪਹਿਲ ਦਿਓ। ਬਾਸਮਤੀ ਵਿੱਚ ਉਪਰੋਕਤ ਦਵਾਈਆਂ ਤੋਂ ਇਲਾਵਾ 1 ਲੀਟਰ ਅਚੂਨ/ਨੀਂਮ ਕਵੱਚ ਜਾਂ 4 ਕਿੱਲੋਗ੍ਰਾਮ ਫਰਟੇਰਾ 0.4 ਜੀ ਆਰ (ਕਲੋਰੈਨਟਰਾਨਿਲੀਪਰੋਲ) ਜਾਂ 10 ਕਿੱਲੋਗ੍ਰਾਮ ਪਦਾਨ/ ਕੈਲਡਾਨ/ ਕਰੀਟਾਪ/ ਸਨਵੈਕਸ/ ਨਿਦਾਨ/ ਮਾਰਕਟੈਪ/ ਮਿਫਟੈਪ/ ਕਾਤਸੂ 4 ਜੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ 4 ਕਿੱਲੋਗ੍ਰਾਮ ਵਾਈਬਰੈਟ 4 ਜੀ ਆਰ ਜਾਂ 6 ਕਿੱਲੋਗ੍ਰਾਮ ਰੀਜੈਂਟ/ਮੌਰਟੈਲ/ਮਿਫਪਰੋ ਜੀ/ ਮਹਾਂਵੀਰ ਜੀ ਆਰ/ ਸ਼ਿਨਜ਼ਨ 0.3 ਜੀ (ਫਿਪਰੋਨਿਲ) ਜਾਂ 4 ਕਿੱਲੋਗ੍ਰਾਮ ਡਰਸਬਾਨ 10 ਜੀ ਪ੍ਰਤੀ ਏਕੜ ਦੇ ਹਿਸਾਬ ਵਰਤਣ ਨਾਲ ਤਣੇ ਦੇ ਗੜੂੰਏ ਦੀ ਰੋਕਥਾਮ ਨਾਲ ਪੱਤਾ ਲਪੇਟ ਸੁੰਡੀ ਦੀ ਰੋਕਥਾਮ ਵੀ ਹੋ ਜਾਂਦੀ ਹੈ। ਬਾਸਮਤੀ ਝੋਨੇ ਵਿੱਚ ਜੇ 2 ਪ੍ਰਤੀਸ਼ਤ ਗੋਭਾਂ ਸੁੱਕੀਆਂ ਨਜ਼ਰ ਆਉਣ ਤਾਂ ਹੀ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।