ਮਾਹਰ ਸਲਾਹਕਾਰ ਵੇਰਵਾ

idea99potato_cold_store.jpeg
ਦੁਆਰਾ ਪੋਸਟ ਕੀਤਾ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ
ਪੰਜਾਬ
2020-03-28 13:53:40

Important notice for potato growers and cold stores of Barnala

ਕਿਸਾਨਾਂ ਵੱਲੋਂ ਆਲੂ ਦੀ ਪੁਟਾਈ ਕੀਤੀ ਜਾ ਰਹੀ ਹੈ। ਪੁਟਾਈ ਉਪਰੰਤ ਛਾਂਟੀ ਕਰਨ ਤੋਂ ਬਾਅਦ ਆਲੂ ਉਤਪਾਦਕਾਂ ਵੱਲੋਂ ਇਹ ਫ਼ਸਲ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਕੋਲਡ ਸਟੋਰਾਂ ਵਿੱਚ ਸਟੋਰ ਕੀਤੀ ਜਾਂਦੀ ਹੈ। ਇਸ ਫ਼ਸਲ ਨਾਲ ਕਈ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਹਿੱਤ ਜੁੜੇ ਹੋਏ ਹਨ। ਇਸ ਲਈ ਲੋਕਾਂ ਦੇ ਹਿੱਤਾਂ ਵਿੱਚ ਜ਼ਿਲ੍ਹਾ ਬਰਨਾਲਾ ਅੰਦਰ ਪੈਂਦੇ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫ਼ਸਲ ਸਟੋਰ ਕਰਨ ਲਈ 15.04.2020 ਤੱਕ ਖੁੱਲ੍ਹੇ ਰੱਖਣ ਦਾ ਹੁਕਮ ਦਿੱਤਾ ਜਾਂਦਾ ਹੈ। ਸਟੋਰ ਮਾਲਕ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਇਸ ਦਫ਼ਤਰ ਵੱਲੋਂ ਸਮੇਂ-ਸਮੇਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਦੇ ਨਾਲ-ਨਾਲ ਘੱਟ ਤੋਂ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਗੇ। ਕਿਸੇ ਵੀ ਹਾਲਤ ਵਿੱਚ ਲੋਡਿੰਗ-ਅਨਲੋਡਿੰਗ ਦੌਰਾਨ 10 ਤੋਂ ਜ਼ਿਆਦਾ ਵਿਅਕਤੀਆਂ ਦੀ ਲੇਬਰ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਆਪਣੀ ਫ਼ਸਲ ਕੋਲਡ ਸਟੋਰਾਂ ਤੱਕ ਲਿਜਾਣ ਲਈ ਉਹਨਾਂ ਦੇ ਵਹੀਕਲ ਸਮੇਤ ਕਰਫਿਊ ਤੋਂ ਛੋਟ ਦਿੱਤੀ ਜਾਂਦੀ ਹੈ। ਕਿਸਾਨ ਆਪਣਾ ਪਹਿਚਾਣ ਪੱਤਰ ਭਾਵ ਫੋਟੋ ਵੋਟਰ ਕਾਰਡ, ਅਧਾਰ ਕਾਰਡ ਜਾਂ ਡਰਾਈਵਿੰਗ ਲਾਇਸੰਸ ਨਾਲ ਰੱਖੇਗਾ।

ਕੰਮ ਕਰਦੀ ਲੇਬਰ ਅਤੇ ਉਹਨਾਂ ਦੇ ਪਰਿਵਾਰ ਨੂੰ ਨਿੱਤ ਵਰਤੋਂ ਯੋਗ ਰਾਸ਼ਨ, ਸੈਨੀਟਾਈਜ਼ਰ, ਮਾਸਕ ਆਦਿ ਮੁਹੱਇਆ ਕਰਵਾਉਣ ਦੀ ਜਿੰਮੇਵਾਰੀ ਸੰਬੰਧਿਤ ਮਾਲਕ ਆਲੂ ਉਤਪਾਦਕ ਕਿਸਾਨ ਦੀ ਹੋਵੇਗੀ। ਜ਼ਿਲ੍ਹਾ ਬਰਨਾਲਾ ਅੰਦਰ ਪੈਂਦੇ ਕੋਲਡ ਸਟੋਰਾਂ ਅਤੇ ਆਲੂ ਉਤਪਾਦਕ ਪੰਜਾਬ ਸਰਕਾਰ ਦੀਆਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਵੀ ਪਾਲਣਾ ਕਰਨਗੇ।