ਕਿਸਾਨਾਂ ਵੱਲੋਂ ਆਲੂ ਦੀ ਪੁਟਾਈ ਕੀਤੀ ਜਾ ਰਹੀ ਹੈ। ਪੁਟਾਈ ਉਪਰੰਤ ਛਾਂਟੀ ਕਰਨ ਤੋਂ ਬਾਅਦ ਆਲੂ ਉਤਪਾਦਕਾਂ ਵੱਲੋਂ ਇਹ ਫ਼ਸਲ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਕੋਲਡ ਸਟੋਰਾਂ ਵਿੱਚ ਸਟੋਰ ਕੀਤੀ ਜਾਂਦੀ ਹੈ। ਇਸ ਫ਼ਸਲ ਨਾਲ ਕਈ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਹਿੱਤ ਜੁੜੇ ਹੋਏ ਹਨ। ਇਸ ਲਈ ਲੋਕਾਂ ਦੇ ਹਿੱਤਾਂ ਵਿੱਚ ਜ਼ਿਲ੍ਹਾ ਲੁਧਿਆਣਾ ਅੰਦਰ ਪੈਂਦੇ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫ਼ਸਲ ਸਟੋਰ ਕਰਨ ਲਈ 10.04.2020 ਤੱਕ ਖੁੱਲ੍ਹੇ ਰੱਖਣ ਦਾ ਹੁਕਮ ਦਿੱਤਾ ਜਾਂਦਾ ਹੈ। ਸਟੋਰ ਮਾਲਕ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਇਸ ਦਕਫਰ ਵੱਲੋਂ ਸਮੇਂ-ਸਮੇਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਦੇ ਨਾਲ-ਨਾਲ ਘੱਟ ਤੋਂ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਗੇ। ਕਿਸੇ ਵੀ ਹਾਲਤ ਵਿੱਚ ਲੋਡਿੰਗ-ਅਨਲੋਡਿੰਗ ਦੌਰਾਨ 10 ਤੋਂ ਜ਼ਿਆਦਾ ਵਿਅਕਤੀਆਂ ਦੀ ਲੇਬਰ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ।
ਕਿਸਾਨਾਂ ਨੂੰ ਆਪਣੀ ਫ਼ਸਲ ਕੋਲਡ ਸਟੋਰਾਂ ਤੱਕ ਲਿਜਾਣ ਲਈ ਉਹਨਾਂ ਦੇ ਵਹੀਕਲ ਸਮੇਤ ਕਰਫਿਊ ਤੋਂ ਛੋਟ ਦਿੱਤੀ ਜਾਂਦੀ ਹੈ। ਕਿਸਾਨ ਆਪਣਾ ਪਹਿਚਾਣ ਪੱਤਰ ਭਾਵ ਫੋਟੋ ਵੋਟਰ ਕਾਰਡ, ਅਧਾਰ ਕਾਰਡ ਜਾਂ ਡਰਾਈਵਿੰਗ ਲਾਇਸੰਸ ਨਾਲ ਰੱਖੇਗਾ।
ਅਸੀਂ ਤੁਹਾਡੇ ਵਿਅਕਤੀਗਤ ਵੇਰਵੇ ਕਿਸੇ ਨਾਲ ਵੀ ਸਾਂਝੇ ਨਹੀਂ ਕਰਦੇ.
ਇਸ ਵੈਬਸਾਈਟ ਤੇ ਰਜਿਸਟ੍ਰੇਸ਼ਨ, ਤੁਸੀਂ ਸਾਡੀ ਵਰਤੋਂ ਦੀ ਸ਼ਰਤਾਂ ਅਤੇ ਸਾਡੀ ਗੋਪਨੀਯਤਾ ਨੀਤੀ ਨੂੰ ਸਵੀਕਾਰ ਕਰਦੇ ਹੋ|
ਕੀ ਖਾਤਾ ਨਹੀਂ ਹੈ? ਖਾਤਾ ਬਣਾਉ
ਕੀ ਖਾਤਾ ਨਹੀਂ ਹੈ? ਸਾਈਨਇੰਨ
Please enable JavaScript to use file uploader.