ਮਾਹਰ ਸਲਾਹਕਾਰ ਵੇਰਵਾ

idea99cotton_and_sugarcane.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-07-16 12:30:16

In this way, prevent diseases affecting cotton and sugarcane crop

ਨਰਮਾ- ਨਰਮੇ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।

  • ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾ ਜਿਵੇਂ ਕਿ ਬੈਗਣ, ਆਲੂ, ਟਮਾਟਰ, ਮਿਰਚਾ, ਮੂੰਗੀ ਆਦਿ ਤੇ ਵੀ ਪਾਇਆ ਜਾਦਾਂ ਹੈ। ਇਸ ਲਈ ਇਹਨਾਂ ਫਸਲਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।
  • ਨਰਮੇ ਦੇ ਖੇਤਾਂ ਵਿੱਚੋਂ ਪੱਤਾ ਲਪੇਟ ਵਿਸ਼ਾਣੂੰ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂ-ਸਮੇਂ ਤੇ ਪੁੱਟ ਕੇ ਦਬਾਅ ਦਿਓ।

ਗੰਨਾ- ਜੇਕਰ ਗੰਨੇ ਦੀ ਫ਼ਸਲ ਦੇ ਮੁੱਢਾਂ ਤੇ ਮਿੱਟੀ ਚੜ੍ਹਾਉਣ ਦਾ ਕੰਮ ਕਰ ਲਿਆ ਹੈ ਤਾਂ ਠੀਕ ਹੈ, ਨਹੀਂ ਤਾਂ ਇਸ ਸਮੇਂ ਕਰ ਦਿਉ।