ਮਾਹਰ ਸਲਾਹਕਾਰ ਵੇਰਵਾ

idea99cotton_and_sugarcane_crop_pau.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-08-05 10:11:46

In this way, prevent diseases affecting cotton and sugarcane crop

ਨਰਮਾ- ਬਾਰਿਸ਼ ਦਾ ਪਾਣੀ ਨਰਮੇ ਦੇ ਖੇਤ ਵਿੱਚ ਨਾ ਖੜ੍ਹਾ ਹੋਣ ਦਿਓ ਕਿਉਂਕਿ ਇਹ ਫ਼ਸਲ ਜ਼ਿਆਦਾ ਪਾਣੀ ਨਹੀਂ ਸਹਾਰ ਸਕਦੀ। ਇਸ ਨਾਲ ਪੈਰਾ ਵਿਲਟ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪੈਰਾ ਵਿਲਟ ਦੀਆਂ ਮੁੱਢਲੀਆਂ ਨਿਸ਼ਾਨੀਆਂ ਦੇਖਦੇ ਸਾਰ ਹੀ ਇਨ੍ਹਾਂ ਬੂਟਿਆਂ ਉੱਪਰ ਕੋਬਾਲਟ ਕਲੋਰਾਈਡ 10 ਮਿਲੀਗ੍ਰਾਮ ਪ੍ਰਤੀ ਲਿਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰੋ।

  • ਨਰਮੇ ਦੇ ਖੇਤਾਂ ਵਿੱਚ ਬਾਕੀ ਅੱਧੀ ਨਾਈਟਰੋਜਨ ਖਾਦ ਫੁੱਲ ਸ਼ੁਰੂ ਹੋਣ ਸਮੇਂ ਪਾ ਦਿਉ।
  • ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ ਅਤੇ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।
  • ਨਰਮੇ ਦੇ ਖੇਤਾਂ ਵਿੱਚੋਂ ਪੱਤਾ ਲਪੇਟ ਵਿਸ਼ਾਣੂੰ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂ-ਸਮੇਂ ਤੇ ਪੁੱਟ ਕੇ ਦਬਾਅ ਦਿਓ।ਬਰਸਾਤਾਂ ਤੋਂ ਬਾਅਦ ਉੱਲੀਆਂ ਦੇ ਧੱਬਿਆਂ ਦਾ ਹਮਲਾ ਹੋ ਸਕਦਾ ਹੈ ਇਸਦੇ ਬਚਾਅ ਲਈ 200 ਮਿਲੀਲੀਟਰ ਐਮੀਸਟਾਰ ਟੌਪ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।

ਗੰਨਾ- ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲੀਟਰ ਡਰਸਬਾਨ/ਲੀਥਲ/ਮਾਸਬਾਨ/ਗੋਲਡਬਾਨ 20 ਤਾਕਤ ਨੂੰ 400 ਲੀਟਰ ਪਾਣੀ ਵਿੱਚ ਮਿਲਾ ਕੇ ਇਕ ਏਕੜ ਤੇ ਛਿੜਕਾਅ ਕਰੋ। ਛਿੜਕਾਅ ਦਾ ਰੁੱਖ਼ ਪੱਤਿਆਂ ਦੀ ਗੋਭ ਵੱਲ ਰੱਖੋ।