ਮਾਹਰ ਸਲਾਹਕਾਰ ਵੇਰਵਾ

idea99sugarcane_09th_Sep.jpg
ਦੁਆਰਾ ਪੋਸਟ ਕੀਤਾ Punjab Agricultural University, Ludhiana
ਪੰਜਾਬ
2021-09-09 13:12:42

In this way, prevent diseases affecting cotton, maize and sugarcane crop

ਨਰਮਾ- ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਨੂੰ ਨਸ਼ਟ ਕਰੋ ਅਤੇ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।

  • ਨਰਮੇ ਦੇ ਖੇਤਾਂ ਵਿੱਚੋਂ ਪੱਤਾ ਲਪੇਟ ਵਿਸ਼ਾਣੂੰ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂ-ਸਮੇਂ ਤੇ ਪੁੱਟ ਕੇ ਦਬਾਅ ਦਿਓ।
  • ਬਰਸਾਤਾਂ ਤੋਂ ਬਾਅਦ ਉੱਲੀਆਂ ਦੇ ਧੱਬਿਆਂ ਦਾ ਹਮਲਾ ਹੋ ਸਕਦਾ ਹੈ ਇਸਦੇ ਬਚਾਅ ਲਈ 200 ਮਿਲੀਲੀਟਰ ਐਮੀਸਟਾਰ ਟੌਪ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।
  • ਗੁਲਾਬੀ ਸੁੰਡੀ ਦੀ ਰੋਕਥਾਮ ਲਈ ਲਈ ਸਟਿਕਾ/ਡੈਲਟਾ ਟਰੈਪ ਵਰਤੋ ਜਿਸ ਵਿੱਚ ਘੱਟੋ ਘੱਟ 10 ਮਾਈਕ੍ਰੋਲਿਟਰ ਫਿਰੋਮੋਨ ਪ੍ਰਤੀ ਲਿਉਰ (ਗੋਸੀਪਲੋਰ) ਹੋਵੇ ਅਤੇ ਇਸ ਨੂੰ ਫ਼ਸਲ ਤੋਂ 15 ਸੈਂਟੀਮੀਟਰ ਉੱਚਾ ਰੱਖੋ।
  • ਲਿਉਰ ਨੂੰ 15 ਦਿਨਾਂ ਬਾਅਦ ਬਦਲੋ ਅਤੇ ਇੱਕ ਟਰੈਪ ਪ੍ਰਤੀ ਹੈਕਟਰ ਵਰਤੋ।

ਗੰਨਾ- ਗੰਨੇ ਦੀ ਫ਼ਸਲ ਨੇੜਿਓ ਬਰੂ ਦੇ ਬੂਟੇ ਪੁੱਟ ਦਿਓ ਕਿਉਂਕਿ ਇਨ੍ਹਾਂ ਬੂਟਿਆਂ ਤੋਂ ਜੂੰ ਕਮਾਦ ਦੀ ਫ਼ਸਲ 'ਤੇ ਫੈਲਦੀ ਹੈ।

  • ਗੰਨੇ ਦੇ ਘੋੜੇ ਦੀ ਰੋਕਥਾਮ ਲਈ 600 ਮਿਲੀਲੀਟਰ ਕਲੋਰਪਾਈਰੀਫਾਸ 20 ਈ ਸੀ 400 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ ।

ਮੱਕੀ- ਮੱਕੀ ਦੀ ਫਸਲ ਦਾ ਗੜੂੰਅੇ 'ਤੇ ਰੋਕਥਾਮ ਲਈ 30 ਮਿਲੀਲੀਟਰ ਕੋਰਾਜ਼ਨ 18.5 ਐਸ ਸੀ ਨੂੰ 60 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।

  • ਇਸ ਸੁੰਡੀ ਦੀ ਰੋਕਥਾਮ ਪ੍ਰਜੀਵੀ ਕੀੜਾ ਟਰਾਈਕੋਗ੍ਰਾਮਾ ਦੁਆਰਾ ਵੀ ਕੀਤੀ ਜਾ ਸਕਦੀ ਹੈ।
  • ਦਾੜੀਆਂ ਵਾਲੀ ਫਸਲ ਤੇ ਫਾਲ ਅਰਮੀਵਰਮ ਦੀ ਰੋਕਥਾਮ ਲਈ 0.4 ਮਿਲੀਲੀਟਰ ਕੋਰਾਜਨ 18.5 ਐੱਸ ਸੀ ਜਾਂ 0.5 ਮਿਲੀਲੀਟਰ ਡੈਲੀਗੇਟ 11.7 ਐੱਸ ਸੀ ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ ਪ੍ਰਤੀ ਲੀਟਰ ਪਾਣੀ ‘ਚ ਘੋਲ ਕੇ ਛਿੜਕਾਅ ਸਾਫ ਮੌਸਮ ਹੋਣ ਤੋਂ ਕਰੋ।
  • ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ।