ਮਾਹਰ ਸਲਾਹਕਾਰ ਵੇਰਵਾ

idea99collage_lemon_crop.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-08-08 12:48:41

In this way you can prevent foot rot disease in citrus plants

ਨਿੰਬੂ ਜਾਤੀ: ਨਿੰਬੂ ਜਾਤੀ ਦੇ ਪੈਰ ਗਲ੍ਹਣ ਦੇ ਰੋਗ (ਫ਼ਾਈਟੋਪਥੋਰਾ) ਨੂੰ ਰੋਕਣ ਕਾਰਜ਼ੈੱਟ ਐੱਮ-8 (2 ਗ੍ਰਾਮ ਪ੍ਰਤੀ 100 ਮਿਲੀਲੀਟਰ ਅਲਸੀ ਦੇ ਤੇਲ ਦੇ ਹਿਸਾਬ ਨਾਲ) ਪੇਂਟ ਦੇ ਤੌਰ 'ਤੇ ਬਿਮਾਰੀ ਵਾਲੇ ਤਣੇ 'ਤੇ ਲਗਾਉ ਅਤੇ ਬੂਟੇ ਦੇ ਹੇਠਾਂ ਵਾਲੀ ਜ਼ਮੀਨ ਨੂੰ ਜੁਲਾਈ-ਅਗਸਤ ਵਿੱਚ (25 ਗ੍ਰਾਮ ਪ੍ਰਤੀ 10 ਲੀਟਰ ਪਾਣੀ) ਚੰਗੀ ਤਰ੍ਹਾਂ ਭਿਉਂ ਦਿਉ ਇਸ ਦੇ ਬਦਲ ਵਜੋਂ ਸੋਡੀਅਮ ਹਾਈਪੋਕਲੋਰਾਈਟ (5%) ਨੂੰ 10 ਲੀਟਰ ਪਾਣੀ ਵਿੱਚ ਘੋਲ ਕੇ ਪ਼੍ਰਤੀ ਬੂਟੇ ਦੇ ਹਿਸਾਬ ਨਾਲ ਬੂਟਿਆਂ ਦੀ ਛੱਤਰੀ ਹੇਠ ਮਿੱਟੀ ਅਤੇ ਮੁੱਖ ਤਣਿਆਂ ਨੂੰ ਗੜੁੱਚ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸੋਡੀਅਮ ਹਾਈਕਲੋਰਾਈਡ ਤੇ ਛਿੜਕਾਅ ਤੋਂ ਹਫਤੇ ਬਾਅਦ 100 ਗ੍ਰਾਮ ਟਰਾਈਕੋਡਰਮਾ ਅੇਸਪੈਰੇਲਮ ਫਾਰਮੂਲੇਸ਼ਨ ਨੂੰ 2.5 ਕਿੱਲੋ ਰੂੜੀ ਦੀ ਖਾਦ ਵਿੱਚ ਮਿਲਾ ਕੇ ਪ੍ਰਤੀ ਬੂਟੇ ਦੇ ਹਿਸਾਬ ਨਾਲ ਬੂਟੇ ਦੀ ਛੱਤਰੀ ਹੇਠ ਪਾ ਕੇ ਵੀ ਇਸ ਰੋਗ ਦੀ ਰੋਕਥਾਮ ਕੀਤੀ ਜਾ ਸਕਦੀ ਹੈ।