ਮਾਹਰ ਸਲਾਹਕਾਰ ਵੇਰਵਾ

idea99collage_onion_crop_dhsfuerfje.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-12-22 12:45:58

Maggots in onion crop

ਪਿਆਜ਼ ਦੀ ਸੁੰਡੀ: ਇਸ ਦਾ ਕੁੱਝ ਖੇਤਾਂ ਵਿੱਚ ਹਮਲਾ ਜਨਵਰੀ-ਫ਼ਰਵਰੀ ਮਹੀਨਿਆਂ ਵਿੱਚ ਬਹੁਤ ਹੁੰਦਾ ਹੈ। ਹਮਲੇ ਵਾਲੇ ਬੂਟਿਆਂ ਦੀਆਂ ਭੂਕਾਂ ਕੋਨਿਆਂ ਤੋਂ ਹੇਠਾਂ ਵੱਲ ਨੂੰ ਭੂਰੀਆਂ ਹੋਣ ਲੱਗ ਜਾਂਦੀਆਂ ਹਨ। ਪਿਆਜ਼ ਅਤੇ ਭੂਕਾਂ ਜ਼ਮੀਨ ਵਾਲੇ ਪਾਸੇ ਤੋਂ ਢਿੱਲੇ ਪੈ ਜਾਂਦੇ ਹਨ ਅਤੇ ਗਲ ਜਾਂਦੇ ਹਨ। ਇਨ੍ਹਾਂ ਗਲੇ ਹੋਏ ਪਿਆਜ਼ਾਂ ਵਿੱਚ ਅੱਧਾ ਸੈਂਟੀਮੀਟਰ ਲੰਮੀਆਂ ਸੁੰਡੀਆਂ ਹੁੰਦੀਆਂ ਹਨ, ਜਿਹੜੀਆਂ ਇੱਕ ਸਿਰੇ ਵੱਲੋਂ ਤਿੱਖੀਆਂ ਹੁੰਦੀਆਂ ਹਨ। ਗਲੇ ਬੂਟਿਆਂ ਨੂੰ ਪੁੱਟ ਕੇ ਮਿੱਟੀ ਵਿੱਚ ਦੱਬ ਦਿਓ।