ਮਾਹਰ ਸਲਾਹਕਾਰ ਵੇਰਵਾ

idea99mustard_crop.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-01-08 09:14:13

PAU experts' suggestion for Mustard crop

ਕੋਰੇ ਤੋਂ ਬਚਾਉਣ ਲਈ ਸਰ੍ਹੋਂ, ਰਾਇਆ ਅਤੇ ਗੋਭੀ ਸਰ੍ਹੋਂ ਨੂੰ ਪਾਣੀ ਦਿਓ। ਸਰ੍ਹੋਂ ਅਤੇ ਰਾਇਆ ਦੀ ਫ਼ਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ 40 ਗ੍ਰਾਮ ਐਕਟਾਰਾ 25 ਤਾਕਤ ਜਾਂ 400 ਮਿਲੀਲਿਟਰ ਰੋਗਰ 30 ਜਾਂ 600 ਮਿਲੀਲਿਟਰ ਡਰਸਬਾਨ/ਕੋਰੇਬਾਨ 20 ਤਾਕਤ ਨੂੰ 80-125 ਲਿਟਰ ਪਾਣੀ ਵਿੱਚ ਪਾ ਕੇ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ । ਰੋਗਰ ਸੁਰੰਗੀ ਕੀੜੇ ਦੀ ਰੋਕਥਾਮ ਵੀ ਕਰੇਗੀ।ਚਿੱਟੀ ਕੁੰਗੀ ਦੇ ਹਮਲੇ ਦੀ ਰੋਕਥਾਮ ਲਈ 250 ਗ੍ਰਾਮ ਰਿਡੋਮਿਲ ਗੋਲਡ-45 ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਫ਼ਸਲ ਦੀ ਬਿਜਾਈ ਦੇ 60 ਅਤੇ ਦਿਨਾਂ ਬਾਅਦ ਛਿੜਕੋ। ਤਣੇ ਦੇ ਗਾਲੇ ਨੂੰ ਕਾਬੂ ਹੇਠ ਰੱਖਣ ਲਈ 25 ਦਸੰਬਰ ਤੋਂ ਲੈ ਕੇ 15 ਜਨਵਰੀ ਤੱਕ ਫ਼ਸਲ ਨੂੰ ਪਾਣੀ ਨਾ ਲਗਾਓ।