ਮਾਹਰ ਸਲਾਹਕਾਰ ਵੇਰਵਾ

idea99cottonbangladesh1.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-05-23 09:51:23

PAU recommended varieties of Bt cotton

ਨਰਮਾ: ਇਸ ਸਮੇਂ ਕਪਾਹ ਦੀਆਂ ਪੀ ਏ ਯੂ ਵੱਲੋਂ ਸਿਫ਼ਾਰਸ਼ ਕੀਤੀਆਂ ਬੀ ਟੀ ਨਰਮੇ ਦੀਆਂ ਕਿਸਮਾਂ ਪੀ ਏ ਯੂ ਬੀ ਟੀ 1, ਪੀ ਏ ਯੂ ਬੀ ਟੀ 2, ਪੀ ਏ ਯੂ ਬੀ ਟੀ 3; ਬੀ ਟੀ ਰਹਿਤ ਨਰਮਾ ਐੈਫ 2228 ਅਤੇ ਐਲ ਐਚ 2108 ਜਾਂ ਦੋਗਲੀਆਂ ਕਿਸਮਾਂ ਜਾਂ ਬੀ ਟੀ ਨਰਮੇ ਦੀ ਬਿਜਾਈ ਪੂਰੀ ਕਰ ਲਵੋ। ਨਰਮੇਂ ਦੀ ਫ਼ਸਲ ਵਿੱਚ ਨਾਗੇ ਭਰਨ ਲਈ ਲਿਫਾਫਿਆਂ ਵਿੱਚ ਬੀਜ ਲਗਾਉ। ਕਿਸਾਨ ਵੀਰਾਂ ਨੂੰ ਨਰਮੇ ਦੀ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਤੇਜ਼ਾਬ ਰਾਹੀਂ ਲੂੰ ਰਹਿਤ ਕੀਤੇ ਬੀਜ ਨੂੰ 2-4 ਘੰਟੇ ਅਤੇ ਬਗੈਰ ਲੂੰ ਰਹਿਤ ਕੀਤੇ ਬੀਜ ਨੂੰ 6-8 ਘੰਟੇ ਲਈ ਅੱਧਾ ਗ੍ਰਾਮ ਸਕਸੀਨਿਕ ਏਸਿਡ ਅਤੇ 5 ਲਿਟਰ ਪਾਣੀ ਦੇ ਘੋਲ ਵਿੱਚ ਭਿਉਂ ਲਉ ਇਸ ਨਾਲ ਫਸਲ ਚੰਗੀ ਹੋਵੇਗੀ।

  • ਤੇਲੇ ਦੀ ਰੋਕਥਾਮ ਲਈ ਬਿਜਾਈ ਸਮੇਂ ਬੀਜ ਨੂੰ 5 ਗ੍ਰਾਮ ਗਾਚੋ 70 ਡਬਲਯੂ ਐਸ ਜਾਂ 7 ਗ੍ਰਾਮ ਕਰੂਜ਼ਰ 30 ਐਫ ਐਸ ਪ੍ਰਤੀ ਕਿੱਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।
  • ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।