ਮਾਹਰ ਸਲਾਹਕਾਰ ਵੇਰਵਾ

idea99pest_in_tomato.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2020-04-02 10:47:23

PAU's expert advice for the prevention of pests and diseases in vegetables

ਟਮਾਟਰਾਂ ਦੇ ਫ਼ਲ ਦੇ ਗੜੂੰਏਂ ਦੀ ਰੋਕਥਾਮ ਲਈ 30 ਮਿਲੀਲਿਟਰ ਫੇਮ 480 ਐਸ ਐਲ ਜਾਂ 60 ਮਿ.ਲਿ. ਕੋਰਾਜਨ 18.5 ਐਸ ਸੀ ਜਾਂ 200 ਮਿ.ਲਿ. ਇਡੋਕਸਾਕਾਰਬ 14.5 ਐਸ ਸੀ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਫੇਮ ਦੇ ਛਿੜਕਾਅ ਤੋਂ ਬਾਅਦ ਫ਼ਲ ਤੋੜਨ ਲਈ 3 ਦਿਨਾਂ ਤੱਕ ਅਤੇ ਕੋਰਾਜਨ ਤੋਂ ਬਾਅਦ ਇੱਕ ਦਿਨ ਇੰਤਜ਼ਾਰ ਕਰੋ। ਟਮਾਟਰਾਂ ਦੀ ਫਸਲ ਨੂੰ ਝੁਲਸ ਰੋਗ ਤੋਂ ਬਚਾਉਣ ਲਈ ਇੰਡੋਫਿਲ ਐਮ-45 600 ਗ੍ਰਾਮ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ।