ਮਾਹਰ ਸਲਾਹਕਾਰ ਵੇਰਵਾ

idea99ergot.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-21 13:01:39

Prevention of Ergot disease in Bajra (fodder purpose)

  • ਬੀਜ ਨੂੰ 10 ਪ੍ਰਤੀਸ਼ਤ ਨਮਕ ਵਾਲੇ ਘੋਲ ਵਿੱਚ ਡੋਬ ਕੇ ਇਸ ਬਿਮਾਰੀ ਵਾਲੇ ਦਾਣੇ ਵੱਖ ਕਰ ਲਉ। ਫਿਰ ਬੀਜ ਨੂੰ ਸਾਦੇ ਪਾਣੀ ਨਾਲ ਧੋ ਕੇ ਸੁਕਾ ਲਉ। 

  • ਜੇਕਰ ਸਿੱਟਿਆਂ ਉਪਰ ਸ਼ਹਿਦ ਵਰਗੇ ਤੁਪਕੇ ਨਜ਼ਰ ਆਉਣ ਤਾਂ ਛੇਤੀ ਹੀ ਅਜਿਹੇ ਸਿੱਟੇ ਚੁਣ ਕੇ ਸਾੜ ਦਿਉ। 

  • ਫ਼ਸਲ ਦੀ ਕਟਾਈ ਅਤੇ ਗਹਾਈ ਤੋਂ ਬਾਅਦ ਜੇਕਰ ਖੇਤ ਵਿੱਚ ਕੁੱਝ ਸਿੱਟੇ ਰਹਿ ਜਾਣ ਤਾਂ ਉਹ ਵੀ ਨਸ਼ਟ ਕਰ ਦਿਉ ਅਤੇ ਇਹ ਕੰਮ ਖਾਸ ਕਰਕੇ ਬਿਮਾਰੀ ਵਾਲੇ ਖੇਤ ਵਿੱਚ ਜ਼ਰੂਰ ਕਰੋ। 

  • ਉਸ ਖੇਤ ਵਿੱਚ ਅਗਲੇ ਸਾਲ ਬਾਜਰਾ ਨਾ ਬੀਜੋ ਜਿਥੇ ਕਿ ਇਸ ਸਾਲ ਅਰਗਟ ਬਿਮਾਰੀ ਦਾ ਹਮਲਾ ਹੋਇਆ ਹੋਵੇ। 

  • ਵਾਢੀ ਤੋਂ ਪਿੱਛੋਂ ਡੂੰਘਾ ਹਲ ਵਾਹ ਕੇ ਬਾਜਰੇ ਦੇ ਬਚੇ-ਖੁਚੇ ਹਿੱਸੇ ਡੂੰਘੇ ਦੱਬ ਦਿਉ ਤਾਂ ਕਿ ਬਿਮਾਰੀ ਦੇ ਅੰਸ਼ ਮਰ ਜਾਣ।