ਮਾਹਰ ਸਲਾਹਕਾਰ ਵੇਰਵਾ

idea99collage_maize_hdyrgs.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-24 12:14:48

Prevention of fall armyworm in maize crop

ਫਾਲ ਅਰਮੀਵਰਮ: ਫਾਲ ਅਰਮੀਵਰਮ ਦੀਆਂ ਛੋਟੀਆਂ ਸੁੰਡੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ। ਵੱਡੀਆਂ ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿੱਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ ‘ੈ’ ਦੇ ਉਲਟੇ ਨਿਸ਼ਾਨ ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਾਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ। ਇਸ ਕੀੜੇ ਦੇ ਵਾਧੇ ਅਤੇ ਫੈਲਾਅ ਨੂੰ ਸੀਮਿਤ ਕਰਨ ਲਈ ਮੱਕੀ ਦੀ ਬਿਜਾਈ ਨਾਲ ਲਗਦੇ ਖੇਤਾਂ ਵਿੱਚ ਥੋੜ੍ਹੇ – ਥੋੜ੍ਹੇ ਵਕਫ਼ੇ 'ਤੇ ਨਾ ਕਰੋ। ਇਸ ਕੀੜੇ ਦੀ ਰੋਕਥਾਮ ਲਈ 0.4 ਮਿਲੀਲੀਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ) ਜਾਂ 0.5 ਮਿਲੀਲੀਟਰ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲੀਟਰ ਪਾਣੀ ‘ਚ ਘੋਲ ਕੇ ਛਿੜਕਾਅ ਕਰੋ। ਕੀੜੇ ਦੀ ਕਾਰਗਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ੍ਹ ਨੂੰ ਕਰੋ। ਜੇ ਹਮਲਾ ਧੌੜੀਆਂ ਵਿੱਚ ਹੋਵੇ ਜਾਂ ਫ਼ਸਲ 40 ਦਿਨਾਂ ਤੋਂ ਵੱਡੀ ਹੋਵੇ ਅਤੇ ਛਿੜਕਾਅ ਵਿੱਚ ਮੁਸ਼ਕਿਲ ਹੋਵੇ ਤਾਂ ਮਿੱਟੀ ਅਤੇ ਕੀਟਨਾਸ਼ਕ ਦੇ ਮਿਸ਼ਰਣ (ਲਗਭਗ ਅੱਧਾ ਗ੍ਰਾਮ) ਨੂੰ ਹਮਲੇ ਵਾਲੀਆਂ ਗੋਭਾਂ ਵਿੱਚ ਪਾ ਕੇ ਫ਼ਾਲ ਆਰਮੀਵਰਮ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮਿਸ਼ਰਣ ਬਣਾਉਣ ਲਈ 5 ਮਿਲੀਲੀਟਰ ਕੋਰਾਜਨ 18.5 ਐਸ ਸੀ ਜਾਂ ਡੈਲੀਗੇਟ 11.7 ਐਸ ਸੀ ਜਾਂ ਮਿਜ਼ਾਈਲ 5 ਐਸ ਜੀ ਨੂੰ 10 ਮਿਲੀਲੀਟਰ ਪਾਣੀ ਵਿੱਚ ਘੋਲ ਕੇ ਇੱਕ ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾਓ।