ਮਾਹਰ ਸਲਾਹਕਾਰ ਵੇਰਵਾ

idea99img_20160809_0912165571.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-21 15:17:34

Prevention of whitefly in cotton fields

ਨਰਮਾ: ਫ਼ਸਲ ਨੂੰ ਫੁੱਲ ਨਿਕਲਣ ਅਤੇ ਫ਼ਲ ਪੈਣ ਸਮੇਂ ਪਾਣੀ ਦੀ ਘਾਟ ਨਾ ਆਉਣ ਦਿਓ।

  • ਕਪਾਹ ਦੇ ਖੇਤਾਂ ਵਿੱਚ ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।
  • ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫਸਲਾਂ ਜਿਵੇਂ ਕਿ ਬੈਂਗਣ, ਆਲੂ, ਟਮਾਟਰ, ਮਿਰਚਾਂ ਅਤੇ ਮੂੰਗੀ ਆਦਿ 'ਤੇ ਵੀ ਪਾਇਆ ਜਾਂਦਾ ਹੈ। ਇਸ ਲਈ ਇਹਨਾਂ ਫਸਲਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਮੁਤਾਬਿਕ ਇਸ ਦੀ ਰੋਕਥਾਮ ਕਰੋ।
  • ਨਰਮੇ ਦੇ ਖੇਤਾਂ ਵਿੱਚੋਂ ਪੱਤਾ ਲਪੇਟ ਵਿਸ਼ਾਣੂ ਨਾਲ ਪ੍ਰਭਾਵਿਤ ਬੂਟਿਆਂ ਨੂੰ ਸਮੇਂ-ਸਮੇਂ 'ਤੇ ਪੁੱਟ ਕੇ ਦਬਾਅ ਦਿਓ।
  • ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਸਟਿਕਾ/ਡੈਲਟਾ ਟਰੈਪ ਵਰਤੋ ਜਿਸ ਵਿੱਚ ਘੱਟੋ-ਘੱਟ 10 ਮਾਈਕ੍ਰੋਲਿਟਰ ਫਿਰੋਮੋਨਪ੍ਰਤੀ ਲਿਉਰ (ਗੋਸੀਪਲੋਰ) ਹੋਵੇ ਅਤੇ ਇਸ ਨੂੰ ਫ਼ਸਲ ਤੋਂ 15 ਸੈਂਟੀਮੀਟਰ ਉੱਚਾ ਰੱਖੋ। ਲਿਉਰ ਨੂੰ 15 ਦਿਨਾਂ ਬਾਅਦ ਬਦਲੋ ਅਤੇ ਇੱਕ ਟਰੈਪ ਪ੍ਰਤੀ ਹੈਕਟਰ ਵਰਤੋ।