ਮਾਹਰ ਸਲਾਹਕਾਰ ਵੇਰਵਾ

idea99collage_groundnut_dfjgheyu.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-06 11:56:54

Sow groundnut in the advent conditions

ਮੂੰਗਫ਼ਲੀ: ਬਰਾਨੀ ਹਾਲਤਾਂ ਵਿੱਚ ਮੂੰਗਫ਼ਲੀ ਦੀ ਬਿਜਾਈ ਜੂਨ ਦੇ ਅਖਰੀਲੇ ਹਫਤੇ ਤੋਂ ਮੀਂਹ ਪੈਣ 'ਤੇ ਕਰੋ। ਬੀਜਣ ਤੋਂ ਪਹਿਲਾਂ ਖੇਤ ਨੂੰ ਪਾਣੀ ਦਿਉ। ਵਧੀਆ ਝਾੜ ਲੈਣ ਲਈ ਮੋਟਾ ਬੀਜ ਵਰਤੋ।

  • ਗਿੱਚੀ ਦੇ ਗਾਲੇ ਦੀ ਰੋਕਥਾਮ ਲਈ ਬੀਜ ਨੂੰ 2 ਮਿਲੀਲਿਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ 18.5% + ਹੈਕਸਾਕੋਨਾਜੋਲ 1.5%) ਜਾਂ 1.5 ਗ੍ਰਾਮ ਸੀਡੈਕਸ ਜਾਂ 5 ਗ੍ਰਾਮ ਥੀਰਮ ਜਾਂ 3 ਗ੍ਰਾਮ ਇੰਡੋਫਿਲ ਐਮ-45 ਪ੍ਰਤੀ ਕਿਲੋਗ੍ਰਾਮ ਗਿਰੀਆਂ ਦੇ ਹਿਸਾਬ ਨਾਲ ਸੋਧ ਲਉ। ਨਿਉਨਿਕਸ ਨਾਲ ਬੀਜ ਦੀ ਸੋਧ ਕਰਨ ਤੇ ਚਿੱਟੇ ਸੁੰਡ ਅਤੇ ਸਿਉਂਕ ਦੀ ਰੋਕਥਾਮ ਵੀ ਹੋ ਜਾਂਦੀ ਹੈ।
  • 38 ਕਿਲੋ ਗਿਰੀਆਂ ਐਮ-522 ਅਤੇ ਐਸ ਜੀ 84 ਲਈ ਅਤੇ 40 ਕਿਲੋ ਐਸ ਜੀ 99 ਲਈ ਵਰਤੋ।
  • ਬਿਜਾਈ ਸਮੇਂ 50 ਕਿਲੋ ਸਿੰਗਲ ਸੁਪਰਫਾਸਫੇਟ, 50 ਕਿਲੋ ਜਿਪਸਮ ਅਤੇ 13 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾ ਦਿਉ।