ਮਾਹਰ ਸਲਾਹਕਾਰ ਵੇਰਵਾ

idea99collage.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-03-28 13:43:02

Sowing of Summer season Moong

ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਦਾ ਸਹੀ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ। ਹਾਲਾਂਕਿ, ਮੂੰਗੀ ਦੀ ਬਿਜਾਈ ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਕੀਤੀ ਜਾ ਸਕਦੀ ਹੈ।
ਬੀਜ ਦੀ ਮਾਤਰਾ: ਗਰਮ ਰੁੱਤ ਦੀ ਮੂੰਗੀ ਦੀ ਕਿਸਮ ਐਸ ਐਮ ਐਲ 668 ਲਈ 15 ਕਿਲੋ, ਐਸ ਐਮ ਐਲ 1827 ਅਤੇ ਐਸ ਐਮ ਐਲ 832 ਲਈ 12 ਕਿਲੋ ਬੀਜ ਪ੍ਰਤੀ ਏਕੜ ਬਿਜਾਈ ਲਈ ਕਾਫੀ ਹੁੰਦਾ ਹੈ।
ਬਿਜਾਈ ਦਾ ਢੰਗ: ਇਹਨਾਂ ਫ਼ਸਲਾਂ ਦੀ ਬਿਜਾਈ ਲਈ ਕਤਾਰ ਤੋਂ ਕਤਾਰ ਦਾ ਫ਼ਾਸਲਾ 22.5 ਸੈਂਟੀਮੀਟਰ ਹੋਣਾ ਚਾਹੀਦਾ ਹੈ। ਬਿਜਾਈ ਡਰਿੱਲ ਨਾਲ 4-6 ਸੈਂਟੀਮੀਟਰ ਡੰੂਘਾਈ ਤੇ ਕਰਨੀ ਚਾਹੀਦੀ ਹੈ।