ਮਾਹਰ ਸਲਾਹਕਾਰ ਵੇਰਵਾ

idea99collage_Tomato_onion.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-04-18 11:43:50

Spray this to protect the vegetable crops from damaging

ਗਰਮੀਆਂ ਦੀਆਂ ਸਬਜ਼ੀਆਂ ਵਿੱਚ ਇਹਨਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋ।

  • ਵੱਧ ਝਾੜ ਲੈਣ ਲਈ ਸਬਜ਼ੀਆਂ ਦੀ ਤੁੜਾਈ ਸਹੀ ਸਮੇਂ 'ਤੇ ਕਰਦੇ ਰਹੋ ਅਤੇ ਸਿੰਚਾਈ 4-5 ਦਿਨਾਂ ਦੇ ਵਕਫੇ 'ਤੇ ਕਰੋ।
  • ਜਾਮਨੀ ਧੱਬਿਆਂ ਦੀ ਬਿਮਾਰੀ ਦੀ ਰੋਕਥਾਮ ਲਈ ਗੰਢਿਆਂ ਦੀ ਫ਼ਸਲ 'ਤੇ 300 ਗ੍ਰਾਮ ਕੈਵੀਅਟ ਜਾਂ 600 ਗ੍ਰਾਮ ਇੰਡੋਫ਼ਿਲ ਐਮ-45 ਅਤੇ 200 ਮਿਲੀਲਿਟਰ ਟਰਾਈਟੋਨ ਨਾਲ ਜਾਂ ਅਲਸੀ ਦੇ ਤੇਲ ਨੂੰ 200 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ। ਇਹ ਛਿੜਕਾਅ ਬਿਮਾਰੀ ਦੀਆਂ ਨਿਸ਼ਾਨੀਆਂ ਸ਼ੁਰੂ ਹੋਣ 'ਤੇ ਹੀ ਕਰੋ। ਇਹ ਛਿੜਕਾਅ ਦਸ ਦਿਨਾਂ ਦੇ ਵਕਫ਼ੇ 'ਤੇ ਤਿੰਨ ਵਾਰ ਜਾਂ ਉਸ ਤੋਂ ਜ਼ਿਆਦਾ ਵਾਰ ਕਰੋ।
  • ਟਮਾਟਰਾਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ 600 ਗਾ੍ਰਮ ਇੰਡੋਫਿਲ ਐਮ-45 ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।