ਮਾਹਰ ਸਲਾਹਕਾਰ ਵੇਰਵਾ

idea99download.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-13 17:00:13

Suggestions by PAU regarding sowing of paddy

ਝੋਨਾ: ਕਿਸਾਨ ਵੀਰਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਪੂਰੀ ਕਰ ਲਓ ਅਤੇ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਨਦੀਨਾਂ ਦੀ ਰੋਕਥਾਮ ਪੀ.ਏ.ਯੂ. ਦੀ ਸਿਫਾਰਿਸ਼ਾਂ ਦੇ ਅਨੁਸਾਰ ਕਰੋ।

  • ਇਹ ਸਮਾਂ ਬਾਸਮਤੀ ਦੀਆਂ ਕਿਸਮਾਂ ਸੀ ਐਸ ਆਰ 30 ਅਤੇ ਪੂਸਾ ਬਾਸਮਤੀ 1509 ਦੀ ਪਨੀਰੀ ਲਾਉਣ ਲਈ ਢੁੱਕਵਾਂ ਹੈ।
  • ਝੋਨੇ ਦੀਆਂ ਸਿਫ਼ਾਰਸ਼ ਕੀਤੀ ਕਿਸਮ ਪੀ ਆਰ 126 ਦੀ ਪਨੀਰੀ ਦੀ ਬਿਜਾਈ ਕਰ ਲਓ। ਬੀਜ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਬਿਜਾਈ ਤੋਂ ਪਹਿਲਾਂ ਬੀਜ ਨੂੰ 3 ਗ੍ਰਾਮ ਸਪਰਿੰਟ ਪ੍ਰਤੀ ਕਿੱਲੋ ਦੇ ਹਿਸਾਬ ਨਾਲ 10-12 ਮਿ.ਲੀ. ਪਾਣੀ ਵਿੱਚ ਘੋਲ ਕੇ ਸੋਧ ਲਓ।
  • ਝੋਨੇ ਦੀ ਪਨੀਰੀ ਨੂੰ ਲੋੜ ਅਨੁਸਾਰ ਪਾਣੀ ਦਿੰਦੇ ਰਹੋ। ਅੱਧ ਮਈ ਵਿੱਚ ਬੀਜੀ ਗਈ ਝੋਨੇ ਦੀ ਪਨੀਰੀ ਨੂੰ ਯੂਰੀਆ ਦੀ ਦੂਸਰੀ ਖੁਰਾਕ (26 ਕਿਲੋ/ਏਕੜ) ਪਾਓ ਤਾਂ ਜੋ ਖੇਤ ਵਿੱਚ ਲਗਾਉਣ ਲਈ ਪਨੀਰੀ ਸਮੇਂ ਸਿਰ ਤਿਆਰ ਹੋ ਜਾਵੇ।
  • ਝੋਨੇ ਜਾਂ ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰ੍ਹੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।