ਮਾਹਰ ਸਲਾਹਕਾਰ ਵੇਰਵਾ

idea99collage_maize_attention.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-08-02 11:52:18

Suggestions for protecting maize crop from Borer attack

ਮੱਕੀ ਦਾ ਗੜੂੰਆਂ (Maize Borer): ਮੱਕੀ ਦਾ ਗੜੂੰਆਂ ਮਾਰਚ ਤੋਂ ਅਕਤੂਬਰ ਤੱਕ ਬਹੁਤ ਨੁਕਸਾਨ ਕਰਦਾ ਹੈ। ਇਸ ਦੀ ਰੋਕਥਾਮ ਲਈ ਫ਼ਸਲ ਬੀਜਣ ਤੋਂ 2-3 ਹਫ਼ਤੇ ਬਾਅਦ ਜਾਂ ਜਦੋਂ ਗੜੂੰਏਂ ਦਾ ਹਮਲਾ ਨਜ਼ਰ ਆਵੇ ਤਾਂ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ।

  • ਇਸ ਫ਼ਸਲ ਨੂੰ ਗੜੂੰਏਂ ਤੋਂ ਬਚਾਉਣ ਲਈ 40 ਮਿਲੀਲੀਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ) ਦਾ 60-80 ਲੀਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਫ਼ਸਲ ਨੂੰ ਚਾਰੇ ਲਈ ਕੋਰਾਜਨ ਦਾ ਛਿੜਕਾਅ ਕਰਨ ਤੋਂ 21 ਦਿਨਾਂ ਪਿੱਛੋਂ ਵਰਤੋ। ਇਸ ਦੇ ਬਦਲ ਵਿੱਚ ਟਰਾਈਕੋਗਰਾਮਾ (ਮਿੱਤਰ ਕੀੜਾ) ਰਾਹੀਂ ਪ੍ਰਜੀਵੀ ਕਿਰਿਆ ਕੀਤੇ ਹੋਏ ਕੋਰਸਾਇਰਾ ਦੇ 50,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਦੋ ਵਾਰੀ, ਪਹਿਲੀ ਵਾਰ 10 ਦਿਨਾਂ ਦੀ ਫ਼ਸਲ ਅਤੇ ਦੂਜੀ ਵਾਰ ਇੱਕ ਹਫ਼ਤੇ ਬਾਅਦ ਵਰਤੋ।
  • ਇਹ ਆਂਡੇ ਗੂੰਦ ਨਾਲ ਟਰਾਈਕੋਕਾਰਡਾਂ ਉੱਪਰ ਚਿਪਕਾਏ ਹੋਏ ਹੁੰਦੇ ਹਨ। ਇਨ੍ਹਾਂ ਕਾਰਡਾਂ ਨੂੰ 50 ਬਰਾਬਰ ਹਿੱਸਿਆਂ ਵਿੱਚ ਕੱਟ ਲਵੋ, ਹਰ ਛੋਟੇ ਹਿੱਸੇ ਉੱਪਰ ਤਕਰੀਬਨ 1000 ਆਂਡੇ ਲੱਗੇ ਹੁੰਦੇ ਹਨ। ਇਨ੍ਹਾਂ ਹਿੱਸਿਆਂ ਨੂੰ ਸ਼ਾਮ ਦੇ ਸਮੇਂ ਖੇਤ ਵਿੱਚ ਇਕਸਾਰ ਦੂਰੀ 'ਤੇ ਬੂਟਿਆਂ ਦੀ ਗੋਭ ਵਿੱਚ ਰੱਖੋ। ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ। ਇਹ ਟਰਾਈਕੋਕਾਰਡ ਬਾਇਓਕੰਟਰੋਲ ਲੈਬ, ਕੀਟ ਵਿਗਿਆਨ ਵਿਭਾਗ, ਪੀ ਏ ਯੂ ਲੁਧਿਆਣਾ ਅਤੇ ਖੇਤਰੀ ਖੋਜ ਕੇਂਦਰਾਂ, ਅਬੋਹਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਉਪਲੱਬਧ ਹਨ।