ਮਾਹਰ ਸਲਾਹਕਾਰ ਵੇਰਵਾ

idea99collage_fbghtytut.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-06-17 14:13:44

Suggestions to protect fruit trees from extreme heat

ਬਾਗਬਾਨੀ: ਫ਼ਲਦਾਰ ਬੂਟਿਆਂ ਖਾਸ ਕਰਕੇ ਅੰਬ, ਲੀਚੀ, ਨਾਸ਼ਪਾਤੀ, ਨਿੰਬੂ ਜਾਤੀ ਦੇ ਬਾਗਾਂ ਜਿਹਨਾਂ ਉੱਪਰ ਇਸ ਸਮੇਂ ਫ਼ਲ ਲੱਗਿਆ ਹੋਇਆ ਹੈ ਉਹਨਾ ਵਿੱਚ ਲਗਾਤਾਰ ਸਿੱਲ੍ਹ ਬਣਾਈ ਰੱਖੋ ਅਤੇ ਲਗਾਤਾਰ ਹਲਕੀਆਂ ਸਿੰਚਾਈਆਂ ਕਰਦੇ ਰਹੋ।

  • ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ।
  • ਛੋਟੇ ਫ਼ਲਦਾਰ ਬੂਟਿਆਂ ਨੂੰ ਤੇਜ ਗਰਮੀ ਤੋਂ ਬਚਾਉਣ ਲਈ ਪਰਾਲੀ ਜਾਂ ਖ਼ਜ਼ੂਰ ਦੇ ਪੱਤਿਆਂ ਨਾਲ ਛੌਰਾ ਕੀਤਾ ਜਾ ਸਕਦਾ ਹੈ।
  • ਅਮਰੂਦਾਂ ਦੇ ਬਾਗਾਂ ਵਿੱਚ ਨਦੀਨਾਂ ਨੂੰ ਕਾਬੂ ਹੇਠ ਰੱਖਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਦੀ ਪਰਾਲੀ ਨਾਲ ਮਲਚਿੰਗ ਕੀਤੀ ਜਾ ਸਕਦੀ ਹੈ। ਮਲਚਿੰਗ ਕਰਨ ਤੋਂ ਪਹਿਲਾਂ ਬੂਟਿਆਂ ਨੂੰ ਰਸਾਇਣਕ ਖਾਦਾਂ ਦੀ ਪਹਿਲੀ ਕਿਸ਼ਤ ਪਾ ਦਿਓ।
  • ਬੇੇਰ ਅਤੇ ਅਮਰੂਦ ਦੇ ਬਾਗ ਨੂੰ ਛੱਡ ਕੇ ਇਸ ਮਹੀਨੇ ਬਾਗਾਂ ਦੀ ਵਹਾਈ ਤੋਂ ਪਰਹੇਜ ਕਰੋ। ਨਦੀਨਾਂ ਦੀ ਰੋਕਥਾਮ ਲਈ ਸਰਵਪੱਖੀ ਉਪਰਾਲੇ ਅਪਣਾਉ।