ਮਾਹਰ ਸਲਾਹਕਾਰ ਵੇਰਵਾ

idea99Paddy_sowing_PAU.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-29 11:56:11

Suggestions to protect paddy/basmati from seed borne diseases.

ਝੋਨਾ: ਝੋਨੇ ਦੀ ਪਨੀਰੀ ਦੀ ਲਵਾਈ ਸ਼ੁਰੂ ਕਰ ਲਵੋ।

  • ਝੋਨੇ ਦੀ ਪਨੀਰੀ ਨੂੰ ਖੇਤ ਵਿੱਚ ਲਗਾਉਣ ਸਮੇਂ ਦਰਮਿਆਨੀਆਂ ਜ਼ਮੀਨਾਂ ਵਿੱਚ ਲਵਾਈ ਤੋਂ 7 ਦਿਨਾਂ ਦੇ ਅੰਦਰ 30 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ। ਲੋੜ ਅਨੁਸਾਰ ਯੂਰੀਆ ਦੀ ਵਰਤੋਂ ਲਈ ਪੀ ਏ ਯੂ ਪੱਤਾ ਰੰਗ ਚਾਰਟ ਵਿਧੀ ਵਰਤੋ।
  • ਝੋਨੇ ਦੀ ਲਵਾਈ ਤੋਂ 2-3 ਦਿਨਾਂ ਦੇ ਅੰਦਰ ਸਿਫਾਰਿਸ਼ ਕੀਤੇ ਨਦੀਨ ਨਾਸ਼ਕਾਂ ਦੀ ਵਰਤੋਂ 60 ਕਿਲੋ ਰੇਤ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲਾ ਕੇ ਖੜ੍ਹੇ ਪਾਣੀ ਵਿੱਚ ਛਿੱਟਾ ਦੇ ਕੇ ਕਰੋ।
  • ਇਹ ਸਮਾਂ ਬਾਸਮਤੀ ਦੀਆਂ ਕਿਸਮਾਂ ਸੀ ਐਸ ਆਰ 30 ਅਤੇ ਪੂਸਾ ਬਾਸਮਤੀ 1509 ਦੀ ਪਨੀਰੀ ਲਾਉਣ ਲਈ ਢੁੱਕਵਾਂ ਹੈ।
  • ਝੋਨਾ/ਬਾਸਮਤੀ ਨੂੰ ਬੀਜਾਂ ਤੋਂ ਪੈਦਾ ਹੋਣ ਵਾਲੀ ਬਿਮਾਰੀਆਂ ਤੋਂ ਬਚਾਉਣ ਲਈ ਬਿਜਾਈ ਤੋਂ ਪਹਿਲਾਂ 24 ਗ੍ਰਾਮ ਸਪ੍ਰਿੰਟ 75 ਡਬਲਯੂ ਐਸ ਨੂੰ 80-100 ਮਿਲੀਲੀਟਰ ਪਾਣੀ ਵਿੱਚ ਘੋਲ ਕੇ 8 ਕਿਲੋ ਬੀਜ ਨੂੰ ਸੋਧ ਲਓ।
  • ਝੋਨੇ ਜਾਂ ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।