ਮਾਹਰ ਸਲਾਹਕਾਰ ਵੇਰਵਾ

idea99DSR.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-05 15:01:11

Suitable time for direct seeding of Paddy

  • ਸਿੱਧੀ ਬਿਜਾਈ ਦੀ ਸੋਧੀ ਹੋਈ ਵਿਲੱਖਣ ਤਕਨੀਕ “ਤਰ-ਵੱਤਰ ਖੇਤ ਵਿੱਚ ਸਿੱਧੀ ਬਿਜਾਈ” ਜਿਸ ਵਿੱਚ ਪਹਿਲਾ ਪਾਣੀ ਬਿਜਾਈ ਤੋਂ 21 ਦਿਨ ਬਾਅਦ ਲਾਇਆ ਜਾਂਦਾ ਹੈ, ਨੂੰ ਅਪਨਾਓ।

  • ਇਸ ਦੀ ਬਿਜਾਈ ਦਾ ਢੁਕਵਾਂ ਸਮ੍ਹਾਂ ਜੂਨ ਦਾ ਪਹਿਲਾ ਪੰਦਰ੍ਹਵਾੜਾ ਹੈ ਅਤੇ ਬਿਜਾਈ ਲਈ 8-10 ਕਿਲੋ ਬੀਜ ਪ੍ਰਤੀ ਏਕੜ ਵਰਤੋ।

  • ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਕਰੋ ਜੋ ਬਿਜਾਈ ਅਤੇ ਨਦੀਨਨਾਸ਼ਕ ਦਾ ਛਿੜਕਾਅ ਨਾਲੋ-ਨਾਲ ਕਰਦੀ ਹੈ।

  • ਝੋਨੇ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।