ਮਾਹਰ ਸਲਾਹਕਾਰ ਵੇਰਵਾ

idea99tobacco.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-02 14:47:02

Symptoms and prevention of tobacco caterpillar in Mung bean

ਲੱਛਣ: ਛੋਟੀਆਂ ਸੁੰਡੀਆਂ ਕਾਲੇ ਰੰਗ ਦੀਆਂ ਹੁੰਦੀਆਂ ਹਨ ਅਤੇ ਵੱਡੀਆਂ ਸੁੰਡੀਆਂ ਦਾ ਰੰਗ ਗੂੜ੍ਹਾ ਹਰਾ ਹੁੰਦਾ ਹੈ ਜਿਨ੍ਹਾਂ ਤੇ ਕਾਲੇ ਰੰਗ ਦੇ ਤਿਕੋਣੇ ਧੱਬੇ ਹੁੰਦੇ ਹਨ।

ਅੰਡਿਆਂ ਵਿੱਚੋਂ ਨਿਕਲਣ ਤੋਂ ਬਾਅਦ ਛੋਟੀਆਂ ਸੁੰਡੀਆਂ ਝੁੰਡਾਂ ਵਿੱਚ ਪੱਤਿਆਂ ਦਾ ਹਰਾ ਮਾਦਾ ਖਾਂਦੀਆਂ ਹਨ ਅਤੇ ਪੱਤਿਆਂ ਨੂੰ ਛਾਨਣੀ ਕਰ ਦਿੰਦੀਆਂ ਹਨ।

ਬਾਅਦ ਵਿੱਚ ਵੱਡੀਆਂ ਸੁੰਡੀਆਂ ਸਾਰੇ ਖੇਤ ਵਿਚ ਖਿੱਲਰ ਕੇ ਨੁਕਸਾਨ ਕਰਦੀਆਂ ਹਨ।

ਰੋਕਥਾਮ: ਤੰਬਾਕੂ ਸੁੰਡੀ ਦੇ ਆਂਡੇ ਅਤੇ ਛੋਟੀਆਂ ਸੁੰਡੀਆਂ ਜੋ ਕਿ ਪੱਤਿਆਂ ਨੂੰ ਝੁੰਡਾਂ ਵਿੱਚ ਖਾਂਦੀਆਂ ਹਨ, ਪੱਤਿਆਂ ਸਮੇਤ ਨਸ਼ਟ ਕਰ ਦਿਉ।