ਮਾਹਰ ਸਲਾਹਕਾਰ ਵੇਰਵਾ

idea99zinc_defi.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-07-20 10:51:13

Symptoms and Prevention of Zinc deficiency in Paddy

ਲੱਛਣ

  • ਇਸ ਘਾਟ ਕਾਰਨ ਬੂਟੇ ਮੱਧਰੇ ਰਹਿ ਜਾਂਦੇ ਹਨ ਅਤੇ ਬੂਟਾ ਜਾੜ ਬਹੁਤ ਘੱਟ ਮਾਰਦਾ ਹੈ ।
  • ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ।
  • ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤੇ ਬਾਅਦ ਵਿੱਚ ਪੱਤੇ ਸੁੱਕ ਜਾਂਦੇ ਹਨ।

ਰੋਕਥਾਮ: ਜੇਕਰ ਜ਼ਿੰਕ ਦੀ ਘਾਟ ਧੋੜੀਆਂ ਵਿੱਚ ਨਜ਼ਰ ਆਉਂਦੀ ਹੈ ਤਾਂ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21%) ਜਾਂ 6.5 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਨੂੰ ਏਨੀ ਹੀ ਸੁੱਕੀ ਮਿੱਟੀ ਵਿੱਚ ਰਲਾ ਕੇ ਘਾਟ ਵਾਲੇ ਥਾਵਾਂ ਵਿੱਚ ਖਿਲਾਰ ਦੇਣਾ ਚਾਹੀਦਾ ਹੈ।