ਮਾਹਰ ਸਲਾਹਕਾਰ ਵੇਰਵਾ

idea99Orchard_PAU.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-06-26 11:42:17

This is how fruit plants to protect from intense heat

ਬਾਗਬਾਨੀ: ਫ਼ਲਦਾਰ ਬੂਟਿਆਂ ਖਾਸ ਕਰਕੇ ਅੰਬ, ਲੀਚੀ, ਨਾਸ਼ਪਾਤੀ, ਨਿੰਬੂ ਜਾਤੀ ਦੇ ਬਾਗਾਂ ਜਿਹਨਾਂ ਉੱਪਰ ਇਸ ਸਮੇ ਫ਼ਲ ਲੱਗਿਆ ਹੋਇਆ ਹੈ ਉਹਨਾਂ ਵਿੱਚ ਲਗਾਤਾਰ ਸਿੱਲ ਬਣਾਈ ਰੱਖੋ ਅਤੇ ਲਗਾਤਾਰ ਹਲਕੀਆਂ ਸਿੰਚਾਈਆਂ ਕਰਦੇ ਰਹੋ, ਬੂਟਿਆਂ ਦੇ ਮੁੱਢਾਂ ਨੂੰ ਤਿੱਖੀ ਧੁੱਪ ਤੋਂ ਬਚਾਉਣ ਲਈ ਕਲੀ ਦੇ ਘੋਲ ਦਾ ਲੇਪ ਕੀਤਾ ਜਾ ਸਕਦਾ ਹੈ। ਛੋਟੇ ਫ਼ਲਦਾਰ ਬੂਟਿਆਂ ਨੂੰ ਤੇਜ ਗਰਮੀ ਤੋਂ ਬਚਾਉਣ ਲਈ ਪਰਾਲੀ ਜਾਂ ਖ਼ਜ਼ੂਰ ਦੇ ਪੱਤਿਆਂ ਨਾਲ ਛੌਰਾ ਕੀਤਾ ਜਾ ਸਕਦਾ ਹੈ।

  • ਅਮਰੂਦਾਂ ਦੇ ਬਾਗਾਂ ਵਿੱਚ ਨਦੀਨਾਂ ਨੂੰ ਕਾਬੂ ਹੇਠ ਰੱਖਣ ਅਤੇ ਪਾਣੀ ਦੀ ਬੱਚਤ ਲਈ ਝੋਨੇ ਦੀ ਪਰਾਲੀ ਨਾਲ ਮਲਚਿੰਗ ਕੀਤੀ ਜਾ ਸਕਦੀ ਹੈ। ਮਲਚਿੰਗ ਕਰਨ ਤੋਂ ਪਹਿਲਾਂ ਬੂਟਿਆਂ ਨੂੰ ਰਸਾਇਣਕ ਖਾਦਾਂ ਦੀ ਪਹਿਲੀ ਕਿਸ਼ਤ ਪਾ ਦਿਉ।
  • ਬੇਰ ਅਤੇ ਅਮਰੂਦ ਦੇ ਬਾਗ ਨੂੰ ਛੱਡ ਕੇ ਇਸ ਮਹੀਨੇ ਬਾਗਾਂ ਦੀ ਵਹਾਈ ਤੋਂ ਪਰਹੇਜ ਕਰੋ। ਨਦੀਨਾਂ ਦੀ ਰੋਕਥਾਮ ਲਈ ਸਰਵ ਪੱਖੀ ਉਪਰਾਲੇ ਅਪਣਾਓ।