ਮਾਹਰ ਸਲਾਹਕਾਰ ਵੇਰਵਾ

idea9922.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-04-11 16:39:14

Tips on harvesting Pearl Millet (Forage crop)

  • ਫ਼ਸਲ ਦੀ ਕਟਾਈ ਉਸ ਵੇਲੇ ਕਰੋ ਜਦੋਂ ਸਿੱਟੇ ਨਿਕਲਣੇ ਸ਼ੁਰੂ ਹੋਣ ਵਾਲੇ ਹੋਣ (ਬਿਜਾਈ ਤੋਂ 45-55 ਦਿਨਾਂ ਪਿਛੋਂ)।  

  • ਫ਼ਸਲ ਦੇ 50ਪ੍ਰਤੀਸ਼ਤ ਤੋਂ ਵੱਧ ਸਿੱਟੇ ਨਹੀਂ ਨਿਕਲਣ ਦੇਣੇ ਚਾਹੀਦੇ।

  • ਸਿੱਟੇ ਨਿਕਲਣ ਸਾਰ ਕੱਟੀ ਫ਼ਸਲ ਦਾ ਚਾਰਾ ਵਧੇਰੇ ਪਚਣਸ਼ੀਲ ਹੁੰਦਾ ਹੈ ਅਤੇ ਫ਼ਸਲ ਅਰਗਟ ਬਿਮਾਰੀ ਤੋਂ ਬਚੀ ਰਹਿੰਦੀ ਹੈ, ਜੋ ਫ਼ਸਲ ਨੂੰ ਫੁੱਲ ਪੈਣ ਤੇ ਲੱਗਦੀ ਹੈ।

  • ਇਸ ਬਿਮਾਰੀ ਵਾਲੇ ਬੂਟੇ ਪਸ਼ੂਆਂ ਨੂੰ ਚਾਰਨ ਨਾਲ ਪਸ਼ੂਆਂ ਨੂੰ ਖੁਰ ਅਤੇ ਪੂੰਛ ਦੇ ਸੁੱਕਣ ਦੀ ਬਿਮਾਰੀ ਲੱਗ ਜਾਂਦੀ ਹੈ ਅਤੇ ਮਾਦਾ ਪਸ਼ੂਆਂ ਦਾ ਗਰਭ ਵੀ ਡਿੱਗ ਪੈਂਦਾ ਹੈ।