ਮਾਹਰ ਸਲਾਹਕਾਰ ਵੇਰਵਾ

idea99collage_qwqwqewdsfd.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2022-07-07 16:06:53

Use of fertilizers after sowing of paddy crops

ਝੋਨਾ: ਖੇਤ ਵਿੱਚ ਲਗਾਤਾਰ ਪਾਣੀ ਖੜ੍ਹਾ ਨਾ ਰੱਖੋ। ਪਨੀਰੀ ਲਾਉਣ ਪਿੱਛੋਂ 2 ਹਫ਼ਤੇ ਤੱਕ ਪਾਣੀ ਖੜ੍ਹਾ ਰੱਖੋ ਅਤੇ ਬਾਅਦ ਵਿੱਚ ਪਾਣੀ ਉਸ ਵੇਲੇ ਦਿਉ ਜਦੋਂ ਖੇਤ ਵਿੱਚੋਂ ਪਾਣੀ ਜਜ਼ਬ ਹੋਏ ਨੂੰ 2 ਦਿਨ ਹੋ ਗਏ ਹੋਣ।

  • ਝੋਨੇ ਨੂੰ 30-30 ਕਿਲੋ ਯੂਰੀਆ ਦੀ ਦੂਜੀ ਅਤੇ ਤੀਜੀ ਕਿਸਤ ਲੁਆਈ ਤੋਂ 3 ਅਤੇ 6 ਹਫਤੇ ਬਾਅਦ ਪਾਉ। ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 126 ਅਤੇ ਪੀ ਆਰ 124) ਨੂੰ ਤੀਜੀ ਕਿਸ਼ਤ ਲੁਆਈ ਤੋਂ 35 ਦਿਨਾਂ 'ਤੇ ਪਾਉ।
  • ਪੰਜਾਬ ਬਾਸਮਤੀ 7, ਪੰਜਾਬ ਬਾਸਮਤੀ-5, ਪੂਸਾ ਬਾਸਮਤੀ 1637, ਪੂਸਾ ਬਾਸਮਤੀ 1718 ਅਤੇ ਪੂਸਾ 1121 ਕਿਸਮ ਦੀ ਲੁਆਈ ਸ਼ੁਰੂ ਕਰ ਲਵੋ।
  • ਬਾਸਮਤੀ ਕਿਸਮਾਂ ਨੂੰ ਪੈਰ ਗਲਣ ਦੇ ਰੋਗ ਤੋਂ ਬਚਾਉਣ ਲਈ ਪਨੀਰੀ ਨੂੰ ਖੇਤ ਵਿੱਚ ਲਾਉਣ ਤੋਂ ਪਹਿਲਾਂ ਉਸ ਦੀਆਂ ਜੜਾਂ ਨੂੰ 15 ਗ੍ਰਾਮ ਟਰਾਈਕੋਡਰਮਾ ਹਾਰਜੀਐਨਮ ਪ੍ਰਤੀ ਲੀਟਰ ਪਾਣੀ ਵਿੱਚ 6 ਘੰਟੇ ਲਈ ਡੋਬ ਕੇ ਸੋਧ ਲਓ।
  • ਬਾਸਮਤੀ ਦੀ ਪਨੀਰੀ ਵਿੱਚ ਜੜ੍ਹ ਗੰਡ ਨੀਮਾਟੋਡ ਦੀ ਰੋਕਥਾਮ ਲਈ ਪਨੀਰੀ ਬੀਜਣ ਤੋਂ 10 ਦਿਨ ਪਹਿਲਾਂ ਖੇਤ ਦੀ ਰੌਣੀ ਉਪਰੰਤ ਆਖਰੀ ਵਾਹੀ ਵੇਲੇ 40 ਗ੍ਰਾਮ ਸਰ੍ਹੋਂ ਦੀ ਖਲ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਪਾਓ।