ਮਾਹਰ ਸਲਾਹਕਾਰ ਵੇਰਵਾ

idea99collage.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-03-20 13:46:06

Weather advice during milking stage in Wheat

ਵੱਧਦੇ ਤਾਪਮਾਨ ਦੇ ਮਾਰੂ ਅਸਰ ਨੂੰ ਘੱਟ ਕਰਨ ਲਈ ਮੌਸਮ ਸਾਫ ਹੋਣ ਤੇ ਹਲਕੀ ਸਿੰਚਾਈ ਕਰੋ।ਕਣਕ ਨੂੰ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) (4 ਕਿਲੋਗਰਾਮ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾਂ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰੋ ਜਾਂ 15 ਗਰਾਮ ਸੈਲੀਸਿਲਕ ਏਸਿਡ ਨੂੰ 450 ਮਿਲੀਲਿਟਰ ਈਥਾਈਲ ਅਲਕੋਹਲ ਵਿੱਚ ਘੋਲਣ ਉਪਰੰਤ 200 ਲਿਟਰ ਪਾਣੀ ਵਿੱਚ ਘੋਲ ਕੇ ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਸਰਾ ਸਿੱਟੇ ਵਿੱਚ ਦੁੱਧ ਪੈਣ ਸਮੇਂ ਕਰੋ।