ਮਾਹਰ ਸਲਾਹਕਾਰ ਵੇਰਵਾ

idea99collage_eathwrbf.jpg
ਦੁਆਰਾ ਪੋਸਟ ਕੀਤਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ
ਪੰਜਾਬ
2023-03-15 10:53:35

Weather forecast for upcoming days in Punjab

ਮੌਸਮ ਦੀ ਭਵਿੱਖਵਾਣੀ: ਆਉਣ ਵਾਲੇ 2-3 ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਚੇਤਾਵਨੀ: 17-18 ਮਾਰਚ ਨੂੰ ਗਰਜ਼-ਚਮਕ ਨਾਲ ਤੇਜ਼ ਹਵਾਵਾਂ ਚੱਲਣ (ਹਵਾ ਦੀ ਗਤੀ 30-40 ਕਿਲੋਮੀਟਰ ਪ੍ਰਤੀ ਘੰਟਾ) / ਛਿੱਟੇ ਪੈਣ ਦਾ ਵੀ ਅਨੁਮਾਨ ਹੈ।

ਕਿਸਾਨਾਂ ਲਈ ਮੌਸਮ ਅਤੇ ਫਸਲਾਂ ਦਾ ਹਾਲ: 17-18 ਮਾਰਚ ਨੂੰ ਗਰਜ਼-ਚਮਕ ਨਾਲ ਛਿੱਟੇ ਪੈਣ ਦੇ ਅਨੁਮਾਨ ਨੂੰ ਦੇਖਦੇ ਹੋਏ ਕਿਸਾਨ ਵੀਰਾ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਇਨ੍ਹਾਂ ਦਿਨਾਂ ਵਿੱਚ ਖੇਤਾਂ ਨੂੰ ਪਾਣੀ ਨਾ ਲਾਓ ਅਤੇ ਸਪਰੇਅ ਨਾ ਕਰੋ।